Skip to content

ਚੰਨੀ ਬੋਲ ਰਹੇ ਨੇ ਟਰੂਡੋ ਦੀ ਭਾਸ਼ਾ – ਜਾਖੜ

ਚੰਡੀਗੜ੍ਹ, 6 ਮਈ, 2024 (ਫਤਿਹ ਪੰਜਾਬ) – ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦਾ ਇਕ ਵਫ਼ਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮਿਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਚੋਣ ਕਮਿਸ਼ਨ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਨੇ ਬੀਤੇ ਦਿਨ ਸੁਪਰੀਮ ਕੋਰਟ ਵਿਚ ਮੰਨਿਆ ਹੈ ਕਿ ਪੰਜਾਬ ਵਿਚ ਅੱਤਵਾਦ ਦਾ ਖ਼ਤਰਾ ਹੈ ਜੋ ਕਿ ਚਿੰਤਾਜਨਕ ਬਿਆਨ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਇਸ ਸੰਬੰਧੀ ਸਰਕਾਰ ਤੋਂ ਰਿਪੋਰਟ ਮੰਗੇ। 

ਭਾਜਪਾ ਆਗੂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੀਤੇ ਦਿਨ ਦਿੱਤੇ ਬਿਆਨ ’ਤੇ ਉਨ੍ਹਾਂ ਨੂੰ ਘੇਰਦਿਆਂ ਕਿਹਾ ਕਿ ਉਹ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਸ਼ਾ ਬੋਲ ਰਹੇ ਹਨ।

error: Content is protected !!