Skip to content

ਚੰਡੀਗੜ੍ਹ 23 ਫਰਵਰੀ, 2025 (ਫਤਿਹ ਪੰਜਾਬ ਬਿਊਰੋ) ਤਰਨ ਤਾਰਨ, ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਅਤੇ ਤਲਵਾੜਾ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਹੀ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਨਗਰ ਕੌਂਸਲਾਂ ਲਈ ਹੁਣ ਚੋਣ ਮੈਦਾਨ ਵਿੱਚ ਉਮੀਦਵਾਰਾਂ ਦੀ ਗਿਣਤੀ ਕ੍ਰਮਵਾਰ 113, 37 ਅਤੇ 41 ਹੈ। ਸਭ ਤੋਂ ਵੱਧ ਉਮੀਦਵਾਰ ਤਰਨ ਤਾਰਨ ਨਗਰ ਕੌਂਸਲ ਵਿੱਚ ਕੌਂਸਲਰ ਬਣਨ ਲਈ ਕਿਸਮਤ ਅਜ਼ਮਾਈ ਕਰਨਗੇ।
ਦੱਸਣਯੋਗ ਹੀ ਕਿ ਇਹ ਵੋਟਾਂ 2 ਮਾਰਚ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ ਜਦੋਂਕਿ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਸ਼ਾਮ ਨੂੰ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।

error: Content is protected !!