Skip to content

ਚੰਡੀਗੜ੍ਹ, 28 ਮਾਰਚ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਵੱਲੋਂ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਬਿਹਤਰ ਵਾਤਾਵਰਣ ਲਈ ਕੀਤੇ ਜਾ ਰਹੇ ਉਪਰਾਲਿਆਂ ਅਧੀਨ ਪੰਜਾਬ ਵਿੱਚ 6 ਵਰਕਿੰਗ ਵਿਮੈਨ ਹੋਸਟਲਾਂ ਦੀ ਉਸਾਰੀ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ ਵਿਧਾਨ ਸਭਾ ‘ਚ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਹੋਸਟਲ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਬਣਾਏ ਜਾਣਗੇ ਜਿਸ ਵਿੱਚ ਮੋਹਾਲੀ ਜ਼ਿਲ੍ਹੇ ਵਿੱਚ 3 ਹੋਸਟਲ ਬਣਨਗੇ। ਇਹਨਾਂ ਹੋਸਟਲਾਂ ਦੀ ਉਸਾਰੀ ‘ਤੇ ਲਗਭਗ 150 ਕਰੋੜ ਰੁਪਏ ਦਾ ਖਰਚਾ ਆਉਣ ਦੀ ਸੰਭਾਵਨਾ ਹੈ ਅਤੇ ਇਹਨਾਂ ਵਿੱਚ ਕੁੱਲ 800 ਕੰਮਕਾਜੀ ਮਹਿਲਾਵਾਂ ਲਈ ਰਹਿਣ ਦੀ ਸਹੂਲਤਾਂ ਉਪਲੱਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਹ ਨਿਰਮਾਣ ਕਾਰਜ ਇਸੇ ਮਈ ਵਿੱਚ ਸ਼ੁਰੂ ਹੋ ਜਾਣਗੇ ਅਤੇ ਅਗਲੇ ਸਾਲ 31 ਮਾਰਚ ਤੱਕ ਪੂਰਾ ਕਰ ਲਿਆ ਜਾਵੇਗਾ। ਮੰਤਰੀ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ, ਸੁਵਿਧਾ ਅਤੇ ਸਸ਼ਕਤੀਕਰਨ ਲਈ ਦ੍ਰਿੜ੍ਹ ਵਚਨਬੱਧ ਹੈ।

error: Content is protected !!