Skip to content

ਚੰਡੀਗੜ੍ਹ 27 ਮਈ 2024 (ਫਤਿਹ ਪੰਜਾਬ) ਪੰਜਾਬ ’ਚ ਲੋਕ ਸਭਾ ਚੋਣਾਂ ਨੂੰ ਲੈ ਕੇ ਕੁਝ ਹੀ ਸਮਾਂ ਰਹਿ ਗਿਆ ਹੈ ਕਿਉਂਕਿ 30 ਮਈ ਨੂੰ ਪੰਜਾਬ ’ਚ ਚੋਣ ਪ੍ਰਚਾਰ ਥੰਮ ਜਾਵੇਗਾ ਜਿਸ ਕਰਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ ਸ਼ੋਰਾਂ ਨਾਲ ਲੋਕਾਂ ਵਿਚਾਲੇ ਵਿਚਰਿਆ ਜਾ ਰਿਹਾ ਹੈ। ਇਸੇ ਕਾਰਨ ਇੱਕ ਵਾਰ PM Narendra Modi In Punjab ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਬਰਾ ਪੰਜਾਬ ’ਚ ਆਉਣਗੇ ਅਤੇ ਲੋਕਾਂ ਨੂੰ ਸੰਬੋਧਨ ਕਰਨਗੇ। 

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ 30 ਮਈ ਨੂੰ ਪੰਜਾਬ ਦੇ ਹੁਸ਼ਿਆਰਪੁਰ ’ਚ ਦੁਸਹਿਰਾ ਮੈਦਾਨ ਵਿੱਚ ਬੀਜੇਪੀ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਦੇ ਹੱਕ ’ਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਪੀਐਮ ਮੋਦੀ ਪਟਿਆਲਾ ਅਤੇ ਜਲੰਧਰ ਵਿਖੇ ਪਹੁੰਚੇ ਸੀ ਜਿੱਥੇ ਉਨ੍ਹਾਂ ਨੇ ਬੀਜੇਪੀ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ ਸੀ। 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਚੋਣ ਪ੍ਰਚਾਰ 30 ਮਈ ਨੂੰ ਸ਼ਾਮ 5 ਵਜੇ ਸਮਾਪਤ ਹੋ ਜਾਵੇਗਾ।

error: Content is protected !!