Skip to content

ਚੰਡੀਗੜ੍ਹ 31 ਮਈ 2024 (ਫਤਿਹ ਪੰਜਾਬ) ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਹੋਇਆਂ ਬਹਿਬਲ ਕਲਾਂ ਗੋਲੀ ਕਾਂਡ ਦਾ ਟਰਾਇਲ ਕੇਸ ਫਰੀਦਕੋਟ ਤੋਂ ਚੰਡੀਗੜ੍ਹ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। 

ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਰਿਟਾਇਰਡ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੇ ਹਾਈਕੋਰਟ ਵਿੱਚ ਆਪਣੀ ਸਕਿਉਰਟੀ ਦਾ ਹਵਾਲਾ ਦਿੰਦਿਆਂ ਬਹਿਬਲ ਕਲਾਂ ਗੋਲੀ ਕਾਂਡ ਦਾ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ, ਜਿਸ ਤੇ ਹਾਈ ਕੋਰਟ ਦੇ ਜਸਟਿਸ ਸੰਦੀਪ ਮੋਦਗਿੱਲ ਨੇ ਇਹ ਅਹਿਮ ਫੈਸਲਾ ਸੁਣਾਉਂਦਿਆਂ, ਇਸ ਕੇਸ ਨੂੰ ਪੰਜਾਬ ਤੋਂ ਬਾਹਰ ਚੰਡੀਗੜ੍ਹ ਤਬਦੀਲ ਕਰਨ ਦੇ ਹੁਕਮ ਸੁਣਾਏ ਹਨ।

ਦੱਸ ਦਈਏ ਕਿ ਬਹਿਬਲ ਕਲਾਂ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਤੋਂ ਬਾਅਦ ਸਿੱਖ ਸੰਗਤ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ ਜਿਸ ਵਿਚ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਮਾਮਲੇ ਸਬੰਧੀ ਸ਼ਰਮਾ ਸਮੇਤ ਕਈ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

error: Content is protected !!