ਇਨਕਮ ਟੈਕਸ ਵਿਭਾਗ ਵੱਲੋਂ ਜ਼ਬਤੀ ਕਰਨ ਵਿੱਚ 2019 ਦੀਆਂ ਚੋਣਾਂ ਦੇ ਮੁਕਾਬਲੇ 182 ਫ਼ੀਸਦੀ ਦਾ ਵਾਧਾ ਕੀਤਾ ਦਰਜ
ਨਵੀਂ ਦਿੱਲੀ 31 ਮਈ 2024 (ਫਤਿਹ ਪੰਜਾਬ) Income Tax Department ਇਨਕਮ ਟੈਕਸ ਵਿਭਾਗ ਨੇ ਲੋਕ ਸਭਾ ਚੋਣਾਂ ਦੌਰਾਨ 1100 ਕਰੋੜ ਰੁਪਏ ਦੀ ਨਕਦੀ ਅਤੇ ਗਹਿਣੇ ਜ਼ਬਤ ਕਰਨ ਦਾ ਰਿਕਾਰਡ ਬਣਾਇਆ ਹੈ।
ਸੂਤਰਾਂ ਅਨੁਸਾਰ 30 ਮਈ ਦੇ ਅੰਤ ਤੱਕ, ਵਿਭਾਗ ਨੇ ਲਗਭਗ 1,100 ਕਰੋੜ ਰੁਪਏ ਦੀ ਨਕਦੀ ਅਤੇ ਗਹਿਣੇ ਜ਼ਬਤ ਕੀਤੇ ਸਨ, ਜੋ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਜ਼ਬਤ ਕੀਤੇ ਗਏ 390 ਕਰੋੜ ਰੁਪਏ ਦੇ ਮੁਕਾਬਲੇ 182 ਫੀਸਦੀ ਦਾ ਵਾਧਾ ਦਰਸਾਉਂਦੇ ਹਨ।
ਬੀਤੀ 16 ਮਾਰਚ ਨੂੰ ਲਾਗੂ ਹੋਏ ਆਦਰਸ਼ ਚੋਣ ਜ਼ਾਬਤਾ model code of conduct (MCC) ਤੋਂ ਲੈ ਕੇ ਹੁਣ ਤੱਕ ਆਮਦਨ ਕਰ ਵਿਭਾਗ ਬੇਹਿਸਾਬ ਨਕਦੀ ਅਤੇ ਕੀਮਤੀ ਚੀਜ਼ਾਂ ਦੀ ਨਿਗਰਾਨੀ ਕਰਨ ਅਤੇ ਜ਼ਬਤ ਕਰਨ ਲਈ ਚੌਕਸ ਰਿਹਾ ਜੋ ਕਿ ਵੋਟਰਾਂ ਨੂੰ ਸੰਭਾਵੀ ਤੌਰ ‘ਤੇ ਪ੍ਰਭਾਵਿਤ ਕਰ ਸਕਦੇ ਹਨ।
ਸੂਤਰਾਂ ਮੁਤਾਬਕ ਜ਼ਬਤੀਆਂ ਦੇ ਸਭ ਤੋਂ ਵੱਧ ਮਾਮਲੇ ’ਚ ਦਿੱਲੀ ਅਤੇ ਕਰਨਾਟਕ ਸਭ ਤੋਂ ਉੱਪਰ ਹਨ। ਹਰੇਕ ਸੂਬੇ ’ਚ 200 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਗਹਿਣੇ ਬਰਾਮਦ ਕੀਤੇ ਗਏ ਹਨ।
ਦੱਸ ਦੇਈਏ ਕਿ ਦੂਜੇ ਸਥਾਨ ‘ਤੇ ਤਾਮਿਲਨਾਡੂ ਹੈ, ਜਿੱਥੇ 150 ਕਰੋੜ ਰੁਪਏ ਦੀ ਨਕਦੀ ਅਤੇ ਗਹਿਣੇ ਬਰਾਮਦ ਹੋਏ ਹਨ। ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਉੜੀਸਾ ’ਚ ਕੁੱਲ ਮਿਲਾ ਕੇ 100 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਗਹਿਣੇ ਬਰਾਮਦ ਕੀਤੇ ਗਏ ਹਨ।
ਭਾਰਤੀ ਚੋਣ ਕਮਿਸ਼ਨ election commission of India (ECI) ਵੱਲੋਂ 16 ਮਾਰਚ ਤੋਂ 2024 ਦੀਆਂ ਲੋਕ ਸਭਾ ਚੋਣਾਂ ਦੇ ਐਲਾਨ ਮੌਕੇ MCC ਦੇਸ਼ ਭਰ ਵਿੱਚ ਲਾਗੂ ਹੋ ਗਿਆ ਹੈ। ਕੇਂਦਰੀ ਏਜੰਸੀਆਂ ਨੂੰ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਹਾਈ ਅਲਰਟ ‘ਤੇ ਰੱਖਿਆ ਗਿਆ ਹੈ, ਜੋ ਕਿ ਵੋਟਰਾਂ ਨੂੰ ਪ੍ਰਭਾਵਿਤ ਕਰ ਸਕਣ ਵਾਲੀਆਂ ਨਕਦੀ, ਸ਼ਰਾਬ, ਮੁਫਤ ਵਸਤੂਆਂ, ਨਸ਼ੀਲੇ ਪਦਾਰਥਾਂ, ਗਹਿਣਿਆਂ ਅਤੇ ਹੋਰ ਚੀਜ਼ਾਂ ਦੀ ਆਵਾਜਾਈ ‘ਤੇ ਨਜ਼ਰ ਰੱਖਣ ‘ਤੇ ਧਿਆਨ ਕੇਂਦ੍ਰਤ ਕਰਦੇ ਹਨ।
ਲੋਕ ਸਭਾ ਚੋਣਾਂ ਦੌਰਾਨ ਹਰੇਕ ਰਾਜ ਨੇ ਨਕਦੀ ਦੀ ਗੈਰ-ਕਾਨੂੰਨੀ ਆਵਾਜਾਈ ਨੂੰ ਰੋਕਣ ਲਈ 24×7 ਕੰਟਰੋਲ ਰੂਮ ਸਥਾਪਤ ਕੀਤੇ ਹਨ ਜੋ ਚੋਣਾਂ ’ਚ ਸਿਆਸਤਦਾਨਾਂ ਦੁਆਰਾ ਵਰਤੇ ਜਾ ਸਕਦੇ ਹਨ।