ਚੰਡੀਗੜ੍ਹ, 1 ਜੂਨ 2024 (ਫਤਿਹ ਪੰਜਾਬ) ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਵੱਲੋਂ ਵਿਧਾਨ ਸਭਾ ਹਲਕਾ ਗੁਰੁਹਰਸਹਾਏ ਅਧੀਨ ਆਉਂਦੇ ਪਿੰਡ ਜੀਵਾਂ ਅਰਾਈ ਵਿਖੇ ਵੋਟ ਕੇਂਦਰ ਉੱਤੇ ਵੋਟ ਪਾਉਣ ਸਮੇਂ ਈਵੀਐਮ ਮਸ਼ੀਨ ਦੀ ਵੀਡੀਓ ਬਣਾਉਣ ਅਤੇ ਉਸ ਨੂੰ ਜਨਤਕ ਕਰਨ ਦੇ ਦੋਸ਼ ਹੇਠ ਥਾਣਾ ਗੁਰੂਹਰਸਹਾਏ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸੋਸ਼ਲ ਮੀਡੀਆ ‘ਤੇ ਇਸ ਮਾਮਲੇ ਦੇ ਨਸ਼ਰ ਹੋਣ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਸੁਰਿੰਦਰ ਸਿੰਘ ਕੰਬੋਜ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਵਾਇਆ। 

ਜ਼ਿਕਰਯੋਗ ਹੈ ਕਿ ਥਾਣਾ ਗੁਰੂਹਰਸਹਾਏ ਵਿਖੇ ਆਈ.ਪੀ.ਸੀ ਦੀ ਧਾਰਾ 171 ਐਫ ਲੋਕ ਪ੍ਰਤੀਨਿਧੀ ਕਾਨੂੰਨ ਦੀ ਧਾਰਾ 126 ਅਤੇ 132 ਤਹਿਤ ਮੁਕੱਦਮਾ ਨੰਬਰ 98 ਮਿਤੀ 01-06-2024 ਦਰਜ ਕੀਤਾ ਗਿਆ ਹੈ।

Skip to content