ਬਠਿੰਡੇ ‘ਚ ਸਭ ਤੋਂ ਵੱਧ 69.36 ਫੀਸਦ ਵੋਟਿੰਗ ਤੇ ਅੰਮ੍ਰਿਤਸਰ ‘ਚ ਸਭ ਤੋਂ ਘੱਟ 56.06 ਫ਼ੀਸਦ ਰਹੀ
ਚੰਡੀਗੜ੍ਹ, 2 ਜੂਨ 2024 (ਫਤਿਹ ਪੰਜਾਬ) ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
ਸਿਬਿਨ ਸੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 56.06 ਫ਼ੀਸਦੀ, ਆਨੰਦਪੁਰ ਸਾਹਿਬ ਵਿੱਚ 61.98 ਫ਼ੀਸਦੀ, ਫਰੀਦਕੋਟ ਵਿੱਚ 63.34 ਫ਼ੀਸਦੀ, ਫਤਿਹਗੜ੍ਹ ਸਾਹਿਬ ਵਿੱਚ 62.53 ਫ਼ੀਸਦੀ, ਫਿਰੋਜ਼ਪੁਰ ਵਿੱਚ 67.02 ਫ਼ੀਸਦੀ, ਗੁਰਦਾਸਪੁਰ ਵਿੱਚ 66.67 ਫ਼ੀਸਦੀ ਅਤੇ ਹੁਸ਼ਿਆਰਪੁਰ ਵਿੱਚ 58.86 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ ਵਿੱਚ 59.70 ਫ਼ੀਸਦੀ, ਖਡੂਰ ਸਾਹਿਬ ਵਿੱਚ 62.55 ਫ਼ੀਸਦੀ, ਲੁਧਿਆਣਾ ਵਿੱਚ 60.12 ਫ਼ੀਸਦੀ, ਪਟਿਆਲਾ ਵਿੱਚ 63.63 ਫ਼ੀਸਦੀ ਅਤੇ ਸੰਗਰੂਰ ਵਿੱਚ 64.63 ਫ਼ੀਸਦੀ ਵੋਟਿੰਗ ਹੋਈ ਹੈ।