ਕੰਗਨਾ ਰਣੌਤ ਨੂੰ ਇਹ ਨਾ ਭੁੱਲੇ ਕਿ ਦੇਸ਼ ਦਾ ਬਹੁ-ਕੌਮੀ ਤੇ ਬਹੁ-ਭਾਸ਼ਾਈ ਸੱਭਿਆਚਾਰ ਪੰਜਾਬੀਆਂ ਕਰਕੇ ਜ਼ਿੰਦਾ ਹੈ

ਅੰਮ੍ਰਿਤਸਰ 7 ਜੂਨ 2024 (ਫਤਿਹ ਪੰਜਾਬ) Shiromani Gurdwara Parbandhak Committee ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਤੋਂ ਨਵੀਂ ਚੁਣੀ ਗਈ ਸੰਸਦ ਮੈਂਬਰ Kangana Ranaut ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਮੁਲਾਜ਼ਮ ਲੜਕੀ ਨਾਲ ਹੋਈ ਬਹਿਸਬਾਜੀ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕੰਗਨਾ ਵੱਲੋਂ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀ ਕਰਨਾ ਉਸਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਖੁੱਲਾ ਪ੍ਰਗਟਾਵਾ ਹੈ। 

ਉਨ੍ਹਾਂ ਕਿਹਾ ਕਿ ਕੰਗਨਾ ਦਾ ਇਹ ਕਹਿਣਾ ਕਿ ਪੰਜਾਬ ਵਿੱਚ ਅੱਤਵਾਦ ਵਧ ਰਿਹਾ ਹੈ, ਇਹ ਉਸਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਦਕਿ ਸੱਚ ਇਹ ਹੈ ਕਿ ਉਸ ਦੀ ਆਪਣੀ ਜਬਾਨ ਰਾਹੀਂ ਫੈਲਾਇਆ ਜਾ ਰਿਹਾ ਫ਼ਿਰਕੂ ਅੱਤਵਾਦ ਦੇਸ਼ ਦੇ ਮਹੌਲ ਨੂੰ ਦੂਸ਼ਿਤ ਕਰ ਰਿਹਾ ਹੈ। 

ਐਡਵੋਕੇਟ ਧਾਮੀ ਨੇ ਆਖਿਆ ਕਿ ਕੰਗਨਾ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਕੌਮੀ ਤੇ ਬਹੁ-ਭਾਸ਼ਾਈ ਸੱਭਿਆਚਾਰ ਜਿੰਦਾ ਹੈ ਤਾਂ ਉਸ ਪਿੱਛੇ ਪੰਜਾਬੀਆਂ ਦੀਆਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਹਨ। ਇਤਿਹਾਸ ਨੂੰ ਭੁੱਲ ਕੇ ਕੇਵਲ ਚਰਚਿਤ ਹੋਣ ਲਈ ਦੇਸ਼ ਵਿੱਚ ਲੋਕਾਂ ਦੀ ਆਪਸੀ ਸਦਭਾਵਨਾ ਅਤੇ ਪਰਸਪਰ ਸਮਾਜਿਕ ਰਿਸ਼ਤਿਆਂ ਦੀ ਅਣਦੇਖੀ ਕਰਨਾ ਦੇਸ਼ ਲਈ ਚੰਗਾ ਨਹੀਂ ਹੈ ਪਰੰਤੂ ਕੰਗਣਾ ਰਣੌਤ ਜਾਣਬੁੱਝ ਕੇ ਇਸ ਰਸਤੇ ਉੱਤੇ ਤੁਰ ਰਹੀ ਹੈ। ਐਡਵੋਕੇਟ ਧਾਮੀ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੰਸਦ ਮੈਂਬਰ ਕੰਗਨਾ ਨੂੰ ਜ਼ਾਬਤੇ ਵਿੱਚ ਰਹਿਣ ਦਾ ਪਾਠ ਪੜ੍ਹਾਉਣ ਅਤੇ ਨੈਤਿਕ ਕਦਰਾਂ ਕੀਮਤਾਂ ਵੀ ਸਿਖਾਉਣ।

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਚੰਡੀਗੜ੍ਹ ਦੇ ਹਵਾਈ ਅੱਡੇ ਉੱਤੇ ਵਾਪਰੀ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਕਿਤੇ ਉਸ ਮੌਕੇ ਵੀ ਕੰਗਣਾ ਵੱਲੋਂ ਪੰਜਾਬ ਵਿਰੁੱਧ ਨਫ਼ਰਤੀ ਮਾਹੌਲ ਸਿਰਜਣ ਲਈ ਕੋਈ ਸ਼ਰਾਰਤੀ ਬਹਿਸਬਾਜੀ ਤਾਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰੀ ਸਰੁੱਖਿਆ ਬਲਾਂ ਵੱਲੋਂ ਕੀਤੀ ਜਾਣ ਵਾਲੀ ਜਾਂਚ ਬਿਨਾਂ ਕਿਸੇ ਸਿਆਸੀ ਤੇ ਸਖ਼ਸ਼ੀ ਪ੍ਰਭਾਵ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਨਾਲ ਅਨਿਆਂ ਨਾ ਹੋਵੇ। 

Skip to content