ਚੰਡੀਗੜ੍ਹ, 9 ਜੂਨ 2024 (ਫਤਿਹ ਪੰਜਾਬ) ਬਹੁ-ਕਰੋੜੀ ਨਸ਼ਾ ਤਸਕਰੀ ਨਾਲ ਸਬੰਧਤ ਮੁਕੱਦਮੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (Special Investigation Team) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ੍ਹ 18 ਜੂਨ ਮੰਗਲਵਾਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ ਅਤੇ ਪੁੱਛਗਿੱਛ ਲਈ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣ ਲਈ ਰੁੱਕਾ ਭੇਜਿਆ ਹੈ।

ਇਸ ਕੇਸ ਦੀ ਜਾਂਚ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਵਾਲੀ SIT ਸਿੱਟ ਵੱਲੋਂ ਕੀਤੀ ਜਾ ਰਹੀ ਹੈ। ਲੋਕ ਸਭਾ ਚੋਣਾਂ ਹੋਣ ਕਾਰਨ ਇਸ ਕੇਸ ਵਿੱਚ ਜਾਰੀ ਜਾਂਚ ਧੀਮੀ ਪੈ ਗਈ ਸੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਟ ਨੇ ਜਾਂਚ ਦੌਰਾਨ ਮਜੀਠੀਆ ਦੇ ਕੁੱਝ ਕਰੀਬੀ ਲੋਕਾਂ ਤੋਂ ਪੁੱਛਗਿੱਛ ਕੀਤੀ ਸੀ। ਸਿੱਟ ਨੇ ਮਜੀਠੀਆ ਤੋਂ ਜਾਇਦਾਦ ਅਤੇ ਹੋਰ ਦਸਤਾਵੇਜ਼ ਵੀ ਮੰਗੇ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਨੇ ਬਿਕਰਮ ਮਜੀਠੀਆ ਖ਼ਿਲਾਫ਼ ਡਰੱਗ ਤਸਕਰੀ ਵਿੱਚ ਸਾਜਿਸ਼ ਬਾਰੇ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਹਨਾਂ ਨੂੰ ਜੇਲ੍ਹ ਵੀ ਜਾਣਾ ਪਿਆ ਅਤੇ 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। 

Skip to content