ਗੁਰਦਾਸਪੁਰ 15 ਜੂਨ 2024 (ਫਤਿਹ ਪੰਜਾਬ) Aam Aadmi Party AAP (ਆਪ) ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾ ਦਿਨਾਂ ਅੰਦਰ ਹੀ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਪੰਜਾਬ ਵਿੱਚ ਨਸ਼ਾ ਅਜੇ ਵੀ ਸ਼ਰੇਆਮ ਵਿਕ ਰਿਹਾ ਹੈ ਅਤੇ ਆਏ ਦਿਨ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਨਸ਼ੇ ਦੀ ਉਵਰਡੋਜ ਕਾਰਨ ਹੋ ਰਹੀਆਂ ਹਨ। ਹੁਣ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਨੇੜਲੇ ਪਿੰਡ ਦੀਦਾ ਸਾਸੀਆਂ ਵਿੱਚ ਰਜਵਾਹਾ ਦੇ ਨਾਲ ਲੱਗਦੀਆਂ ਝਾੜੀਆਂ ਵਿੱਚੋਂ ਦੋ ਨੌਜਵਾਨਾਂ ਦੀ ਲਾਸ਼ਾਂ ਬਰਾਮਦ ਹੋਈਆਂ ਹਨ, ਜਦਕਿ ਇੱਕ ਨੌਜਵਾਨ ਦੀ ਲਾਸ਼ ਪਿੰਡ ਝਾਂਗੀ ਸਵਰੂਪ ਦਾਸ ਦੀਆਂ ਝਾੜੀਆਂ ਵਿੱਚੋਂ ਬਰਾਮਦ ਹੋਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹਨਾਂ ਨੌਜਵਾਨਾਂ ਦੀਆਂ ਮੌਤਾਂ ਨਸ਼ੇ ਕਾਰਨ ਹੋਈਆਂ ਹਨ।
ਝਾੜੀਆਂ ਵਿੱਚੋਂ ਮਿਲੀਆਂ ਲਾਸ਼ਾਂ
ਜਾਣਕਾਰੀ ਅਨੁਸਾਰ ਦੀਨਾਨਗਰ ਦੇ ਨਾਲ ਲੱਗਦੇ ਪਿੰਡ ਦੀਦਾ ਸਾਸੀਆਂ ‘ਚ ਦੁਪਹਿਰ ਸਮੇਂ ਕੁਝ ਰਾਹਗੀਰਾਂ ਨੇ ਰਜਵਾਹੇ ਦੇ ਨਾਲ ਲੱਗਦੀਆਂ ਝਾੜੀਆਂ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਦੇਖੀਆਂ ਜਿਸ ਤੋਂ ਬਾਅਦ ਪਿੰਡ ‘ਚ ਸਨਸਨੀ ਫੈਲ ਗਈ ਅਤੇ ਲੋਕ ਮੌਕੇ ‘ਤੇ ਇਕੱਠੇ ਹੋ ਗਏ।
ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਇਸੇ ਦੌਰਾਨ ਜਦੋਂ ਪੁਲੀਸ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਕਰ ਰਹੀ ਸੀ ਤਾਂ ਦੀਦਾ ਸਾਸੀਆਂ ਤੋਂ ਥੋੜ੍ਹੀ ਦੂਰ ਪਿੰਡ ਝੰਗੀ ਸਰੂਪਦਾਸ ਵਿੱਚ ਝਾੜੀਆਂ ਵਿੱਚੋਂ ਚੀ ਇੱਕ ਨੌਜਵਾਨ ਦੀ ਲਾਸ਼ ਮਿਲੀ।
ਪੁਲਿਸ ਵੱਲੋਂ ਛਾਪੇਮਾਰੀ ਸ਼ੁਰੂ
ਇੰਨਾਂ ਨੌਜਵਾਨਾਂ ਦੀ ਲਾਸ਼ਾਂ ਮਿਲਣ ਤੋਂ ਬਾਅਦ ਜ਼ਿਲਾ ਪੁਲਿਸ ਚੌਕਸ ਹੋ ਗਈ ਹੈ। ਪੁਲਿਸ ਵੱਲੋਂ ਉਕਤ ਪਿੰਡਾਂ ਵਿੱਚ ਕੁੱਝ ਸ਼ੱਕੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਜਿੰਨਾਂ ਉੱਤੇ ਨਸ਼ਾ ਵੇਚਣ ਦੇ ਇਲਜ਼ਾਮ ਲੱਗ ਰਹੇ ਹਨ।
ਦੱਸਿਆ ਗਿਆ ਹੈ ਕਿ ਦੀਦਾ ਸੰਸੀਆਂ ‘ਚ ਨਸ਼ੇ ਦਾ ਕਾਰੋਬਾਰ ਵੱਡੇ ਪੱਧਰ ‘ਤੇ ਚੱਲਦਾ ਹੈ ਅਤੇ ਦੂਰ-ਦੂਰ ਤੋਂ ਨਸ਼ੇੜੀ ਇਸ ਪਿੰਡ ‘ਚ ਨਸ਼ੇ ਖਰੀਦਣ ਅਤੇ ਖਾਣ ਲਈ ਆਉਂਦੇ ਹਨ। ਜਿਨ੍ਹਾਂ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ, ਉਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਪਿੰਡ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਪਹਿਲਾਂ ਵੀ ਕਈ ਵਾਰ ਵੱਡੇ ਪੱਧਰ ’ਤੇ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਚੁੱਕੀ ਹੈ ਪਰ ਨਸ਼ਿਆਂ ਦਾ ਰੁਝਾਨ ਜਾਰੀ ਹੈ।
ਬਾਜਵਾ ਨੇ ਵੀ ਚੁੱਕਿਆ ਸੀ ਮੁੱਦਾ
ਯਾਦ ਰਹੇ ਹਾਲੇ ਦੋ ਦਿਨ ਪਹਿਲਾਂ ਹੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸੇ ਮੁੱਦੇ ਉੱਪਰ ਭਗਵੰਤ ਮਾਨ ਸਰਕਾਰ ਨੂੰ ਕਰੜੇ ਹੱਥੀਂ ਲੈੰਦਿਆਂ ਦੋਸ਼ ਲਾਇਆ ਸੀ ਕਿ ਨਸ਼ੇ ਰੋਕਣ ਲਈ ਸਰਕਾਰ ਕੋਲ ਕੋਈ ਨੀਤੀ ਨਹੀਂ ਤੇ ਪੰਜਾਬ ਚ ਨਸ਼ਿਆਂ ਦਾ ਪ੍ਰਕੋਪ ਦਿਨੋ ਦਿਨ ਵਧ ਰਿਹਾ ਹੈ।