ਫਤਿਹਗੜ੍ਹ ਸਾਹਿਬ ਚ ਫਤਿਹ ਕੱਪ ਹੇਠ ਬਾਸਕਟਬਾਲ ਮੁਕਾਬਲੇ ਕਰਵਾਏ

ਸਮੂਹ ਜ਼ਿਲਾ ਪੁਲਿਸ ਮੁਖੀ ਜ਼ਿਲ੍ਹਿਆਂ ਵਿੱਚ ਖੇਡ ਸਮਾਗਮ, ਸਾਈਕਲੋਥਨ, ਡਰਾਮੇ, ਸੈਮੀਨਾਰ ਕਰਵਾਉਣਗੇ

ਚੰਡੀਗੜ੍ਹ, 16 ਜੂਨ 2024 (ਫਤਿਹ ਪੰਜਾਬ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਗੰਭੀਰ ਸਮੱਸਿਆ ਵਿਰੁੱਧ ਲੜਾਈ ਦੌਰਾਨ ਆਮ ਲੋਕਾਂ ਵਿੱਚ ਏਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਾਸਤੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਅਜਿਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਸਮੂਹ ਪੁਲਿਸ ਮੁਖੀ ਆਪੋ-ਆਪਣੇ ਜ਼ਿਲ੍ਹਿਆਂ ‘ਚ ਵੱਖ-ਵੱਖ ਸਮਾਗਮ ਕਰਨਗੇ ਤਾਂ ਜੋ ਆਮ ਲੋਕਾਂ, ਨੌਜਵਾਨਾਂ, ਗੈਰ-ਸਰਕਾਰੀ ਸੰਸਥਾਵਾਂ (ਐਨਜੀਓਜ਼), ਕਲੱਬਾਂ ਆਦਿ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਇਸ ਲੜਾਈ ਦਾ ਹਿੱਸਾ ਬਣਾਇਆ ਜਾ ਸਕੇ।

ਇਸ ਮੁਹਿੰਮ ਦੌਰਾਨ ਬਾਸਕਟਬਾਲ ਟੂਰਨਾਮੈਂਟ, ਕਬੱਡੀ, ਕ੍ਰਿਕਟ ਮੈਚ, ਵਾਲੀਬਾਲ, ਫੁੱਟਬਾਲ, ਸਾਈਕਲੋਥਨ, ਜਾਗਰੂਕਤਾ ਕੈਂਪ, ਨਾਟਕ, ਨੁੱਕੜ ਨਾਟਕ, ਮੈਰਾਥਨ, ਸੈਮੀਨਾਰ ਅਤੇ ਜਨਤਕ ਮੀਟਿੰਗਾਂ ਸਮੇਤ ਵੱਖ-ਵੱਖ ਸਮਾਗਮ ਕਰਵਾਏ ਜਾਣਗੇ।

ਇਸ ਮੁਹਿੰਮ ਦੀ ਸ਼ੁਰੂਆਤ ਫਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਬੀਤੇ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਕਰਵਾਏ ਗਏ “ਫਤਹਿ ਕੱਪ- ਬਾਸਕਟਬਾਲ ਈਵੈਂਟ” ਨਾਲ ਹੋਈ।

ਫਤਹਿਗੜ੍ਹ ਸਾਹਿਬ ਦੇ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਡਾ. ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਇਸ ਈਵੈਂਟ ਵਿੱਚ 17 ਟੀਮਾਂ ਵੱਲੋਂ ਕੁੱਲ 16 ਮੈਚ ਖੇਡੇ ਗਏ ਜਿਸ ਵਿੱਚ ਅੰਡਰ-14 ਲੜਕਿਆਂ ਦੀਆਂ ਚਾਰ ਟੀਮਾਂ, ਅੰਡਰ-17 ਲੜਕਿਆਂ ਦੀਆਂ ਪੰਜ ਟੀਮਾਂ, ਅੰਡਰ-17 ਲੜਕੀਆਂ ਦੀਆਂ ਚਾਰ ਟੀਮਾਂ ਅਤੇ ਸੀਨੀਅਰ ਪੁਰਸ਼ ਵਰਗ ਦੀਆਂ ਚਾਰ ਟੀਮਾਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਆਪਣੇ ਭਾਈਚਾਰੇ ਦੀ ਭਲਾਈ ਪ੍ਰਤੀ ਆਪਣੇ ਸਮਰਪਣ ਨੂੰ ਹੋਰ ਮਜ਼ਬੂਤ ਕੀਤਾ ਹੈ।

Skip to content