ਚੰਡੀਗੜ੍ਹ, 17 ਜੂਨ, 2024 (ਫਤਿਹ ਪੰਜਾਬ) ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਮਹਿੰਦਰ ਭਗਤ ਪਿਛਲੇ ਸਾਲ ਅਪ੍ਰੈਲ ‘ਚ ਭਾਜਪਾ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ ਅਤੇ ਉਹ ਭਾਜਪਾ ਦੇ ਸਾਬਕਾ ਵਿਧਾਇਕ ਚੂਨੀ ਲਾਲ ਭਗਤ ਦੇ ਸਪੁੱਤਰ ਹਨ।

ਜਲੰਧਰ ਪੱਛਮੀ ਹਲਕੇ ਵਿੱਚ ਮਹਿੰਦਰ ਭਗਤ ਦੀ ਖਾਸੀ ​​ਪਕੜ ਹੈ। ਮਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ। ਫਰਵਰੀ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮਹਿੰਦਰ ਭਗਤ ਜ਼ਿਮਨੀ ਚੋਣਾਂ ਦੌਰਾਨ ਅਚਾਨਕ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।

ਸ਼ੀਤਲ ਅੰਗੁਰਾਲ ਦੇ ਅਸਤੀਫੇ ਪਿੱਛੋਂ ਹੋ ਰਹੀ ਹੈ ਇਹ ਉਪ ਚੋਣ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਹਾਲੇ ਤੱਕ ਹੋਰ ਕਿਸੇ ਵੀ ਪਾਰਟੀ ਨੇ ਆਪਣਾ ਉਮੀਦਵਾਰ ਨਹੀਂ ਖੜ੍ਹਾ ਕੀਤਾ। ਇਸ ਹਲਕੇ ਤੋਂ ਅਸਤੀਫਾ ਦੇਣ ਵਾਲੇ ਵਿਧਾਇਕ ਸ਼ੀਤਲ ਅੰਗੁਰਲ (ਹੁਣ ਭਾਜਪਾ ‘ਚ) ਪਹਿਲਾਂ ‘ਆਪ’ ਪਾਰਟੀ ਵਿੱਚ ਸੀ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਅਤੇ ਵਿਧਾਨ ਸਭਾ ਤੋਂ ਅਸਤੀਫ਼ਾ ਦੇਣ ਪਿੱਛੋਂ ਉਕਤ ਸੀਟ ‘ਤੇ ਉਪ ਚੋਣ ਹੋ ਰਹੀ ਹੈ।

Skip to content