3 ਜੂਨ ਨੂੰ ਲੋਕ ਸਭਾ ਦੇ ਨਤੀਜਿਆਂ ਤੋਂ ਪਹਿਲਾਂ ਜਾਰੀ ਕੀਤੀ ਸੀ ਵਾਧੇ ਦੀ ਚਿੱਠੀ
ਚੰਡੀਗੜ੍ਹ 19 ਜੂਨ 2024 (ਫਤਿਹ ਪੰਜਾਬ) ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ 9 ਸਾਥੀਆਂ ਉਪਰ ਲੱਗੀ National Security Act ਐਨਐਸਏ ਮਿਆਦ ’ਚ ਇੱਕ ਸਾਲ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਇਸ ਸਬੰਧੀ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਲੋਕ ਸਭਾ ਦੇ ਚੋਣ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ 3 ਜੂਨ ਨੂੰ ਇਹ ਚਿੱਠੀ ਜਾਰੀ ਕੀਤੀ ਸੀ ਜਿਸ ’ਚ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਦੇ 9 ਸਾਥੀਆਂ ’ਤੇ ਲਗਾਈ ਐਨਐਸਏ ’ਚ ਵਾਧਾ ਕੀਤਾ ਸੀ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਦੇ ਤਿੰਨ ਸਾਥੀਆਂ ਦੀ NSA ਐਨਐਸਏ ਦੀ ਮਿਆਦ 24 ਜੁਲਾਈ ਨੂੰ ਖਤਮ ਹੋਣੀ ਸੀ ਜਦਕਿ 6 ਸਾਥੀਆਂ ਦੀ ਐਨਐਸਏ 18 ਜੂਨ ਨੂੰ ਖ਼ਤਮ ਹੋਣ ਜਾ ਰਹੀ ਸੀ। ਪਰ ਸਰਕਾਰ ਨੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੀ ਯਾਨੀ 3 ਜੂਨ ਨੂੰ ਹੀ ਚਿੱਠੀ ਜਾਰੀ ਕਰ ਦਿੱਤੀ ਜਿਸ ’ਚ ਇਨ੍ਹਾਂ ਸਾਰਿਆਂ ’ਤੇ ਲੱਗੀ ਐਨਐਸਏ ਨੂੰ 24 ਅਪ੍ਰੈਲ 2025 ਤੱਕ ਵਧਾਇਆ ਗਿਆ ਹੈ।
ਇਨ੍ਹਾਂ ’ਤੇ ਲੱਗੀ ਹੈ ਐਨਐਸਏ
• ਅੰਮ੍ਰਿਤਪਾਲ ਸਿੰਘ
• ਪੱਪਲਪ੍ਰੀਤ ਸਿੰਘ
• ਗੁਰਮੀਤ ਸਿੰਘ ਬੁੱਕਾਵਾਲਾ
• ਦਲਜੀਤ ਸਿੰਘ ਕਲਸੀ
• ਤੂਫਾਨ ਸਿੰਘ
• ਹਰਜੀਤ ਸਿੰਘ
• ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ
• ਕੁਲਵੰਤ ਸਿੰਘ ਰਾਏਕੇ
• ਵਰਿੰਦਰ ਫੌਜੀ
• ਬਸੰਤ ਸਿੰਘ
ਅੰਮ੍ਰਿਤਪਾਲ ਸਿੰਘ ’ਤੇ NSA ਵਧਾਏ ਜਾਣ ਦੀ ਪ੍ਰਕਿਰਿਆ
• 13 ਮਾਰਚ 2024 ਨੂੰ ਅੰਮ੍ਰਿਤਸਰ ਦੇ ਡੀਐੱਮ ਵੱਲੋਂ ਪਾਸ ਕੀਤੇ ਗਏ ਆਰਡਰ
• 24 ਮਾਰਚ 2024 ਨੂੰ ਪੰਜਾਬ ਸਰਕਾਰ ਨੇ ਡੀਐਮ ਦੇ ਹੁਕਮਾਂ ਨੂੰ ਦਿੱਤੀ ਮਾਨਤਾ
• ਅੰਮ੍ਰਿਤਪਾਲ ਸਿੰਘ ਵੱਲੋਂ ਜਤਾਏ ਇਤਰਾਜ਼ ’ਤੇ ਸਬੰਧਿਤ ਰਿਕਾਰਡ NSA ਐਡਵਾਈਜ਼ਰੀ ਬੋਰਡ ਕੋਲ ਭੇਜੇ ਗਏ
• 3 ਜੂਨ 2024 ਨੂੰ ਸੂਬਾ ਸਰਕਾਰ ਵੱਲੋਂ ਭੇਜੀ ਰਿਪੋਰਟ ਅਨੁਸਾਰ NSA ਸਲਾਹਕਾਰ ਬੋਰਡ ਨੇ ਵਾਧੇ ਦੀ ਸਿਫਾਰਿਸ਼ ਕੀਤੀ
• 3 ਜੂਨ 2024 ਨੂੰ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਦਿੱਤੀ NSA ’ਚ ਇੱਕ ਸਾਲ ਦੇ ਵਾਧੇ ਨੂੰ ਮਨਜ਼ੂਰੀ