NTA ਦੀ ਇਸ ਦੂਜੀ ਪ੍ਰੀਖਿਆ ਚ ਵੀ ਧਾਂਦਲੀਆਂ
ਨਵੀਂ ਦਿੱਲੀ 19 ਜੂਨ 2024 (ਫਤਿਹ ਪੰਜਾਬ) ਪ੍ਰੀਖਿਆ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ, ਕੇਂਦਰੀ ਸਿੱਖਿਆ ਮੰਤਰਾਲੇ ਨੇ UGC-NET ਜੂਨ 2024 ਦੀ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਹੁਣ ਪ੍ਰੀਖਿਆ ਨਵੇਂ ਸਿਰੇ ਤੋਂ ਲਈ ਜਾਵੇਗੀ, ਜਿਸ ਦੀ ਜਾਣਕਾਰੀ ਵੱਖਰੇ ਤੌਰ ‘ਤੇ ਸਾਂਝੀ ਕੀਤੀ ਜਾਵੇਗੀ। ਨਾਲ ਹੀ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ 18 ਜੂਨ, 2024 ਨੂੰ ਹੋਣ ਵਾਲੀ ਇਸ (UGC-NET ਜੂਨ 2024) ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। NTA ਨੇ ਦੋ ਸ਼ਿਫਟਾਂ ਵਿੱਚ OMR (ਪੈੱਨ ਅਤੇ ਪੇਪਰ) ਮੋਡ ਵਿੱਚ ਪ੍ਰੀਖਿਆ ਕਰਵਾਈ ਸੀ।
ਪਰ ਅੱਜ 19 ਜੂਨ, 2024 ਨੂੰ, ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੂੰ ਗ੍ਰਹਿ ਮੰਤਰਾਲੇ ਦੇ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ 4 ਸੀ) ਦੀ ਰਾਸ਼ਟਰੀ ਸਾਈਬਰ ਕ੍ਰਾਈਮ ਥ੍ਰੇਟ ਵਿਸ਼ਲੇਸ਼ਣ ਯੂਨਿਟ ਤੋਂ ਪ੍ਰੀਖਿਆ ਸੰਬੰਧੀ ਕੁਝ ਜਾਣਕਾਰੀ ਪ੍ਰਾਪਤ ਹੋਈ ਹੈ ਤੇ ਇਹ ਜਾਣਕਾਰੀ ਪਹਿਲੀ ਨਜ਼ਰੇ ਇਹ ਸੰਕੇਤ ਦਿੰਦੀ ਹੈ ਕਿ ਮੰਗਲਵਾਰ ਨੂੰ ਦੇਸ਼ ਦੇ ਵੱਖ ਵੱਖ ਸ਼ਹਿਰਾਂ ਵਿੱਚ ਹੋਈ ਇਸ ਪ੍ਰੀਖਿਆ ਵਿੱਚ ਬੇਨਿਯਮੀਆਂ ਹੋਈਆਂ ਸਨ।