Skip to content

ਚੰਡੀਗੜ੍ਹ 20 ਜੂਨ 2024 (ਫਤਿਹ ਪੰਜਾਬ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੋ ਵਾਰ ਦੇ ਕੌਂਸਲਰ ਬੀਬੀ ਸੁਰਜੀਤ ਕੌਰ ਪਤਨੀ ਮਰਹੂਮ ਜਥੇਦਾਰ ਪ੍ਰੀਤਮ ਸਿੰਘ ਨੂੰ ਜਲੰਧਰ ਪੱਛਮੀ (ਰਾਖਵਾਂ) ਹਲਕੇ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਐਲਾਨਿਆ ਹੈ।

ਇਹ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਸਬੰਧੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਉਮੀਦਵਾਰ ਦਾ ਫੈਸਲਾ ਕਰਨ ਲਈ ਬਣਾਈ ਚਾਰ ਮੈਂਬਰੀ ਕਮੇਟੀ ਵੱਲੋਂ ਲਿਆ ਗਿਆ ਹੈ। ਕਮੇਟੀ ਦੇ ਹੋਰ ਮੈਂਬਰਾਂ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਡਾ. ਸੁਖਵਿੰਦਰ ਸੁੱਖੀ ਅਤੇ ਮਹਿੰਦਰ ਸਿੰਘ ਕੇਪੀ ਸ਼ਾਮਲ ਹਨ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਸੁਰਜੀਤ ਕੌਰ ਪੰਥਕ ਪਿਛੋਕੜ ਵਾਲੇ ਹਨ ਤੇ ਉਹਨਾਂ ਦੇ ਮਰਹੂਮ ਪਤੀ ਜਥੇਦਾਰ ਪ੍ਰੀਤਮ ਸਿੰਘ ਵੀ ਇਕ ਵਾਰ ਕੌਂਸਲਰ ਰਹੇ ਹਨ। ਉਹਨਾਂ ਕਿਹਾ ਕਿ ਸੁਰਜੀਤ ਕੌਰ ਵੀ ਆਪਣੇ ਸਮਾਜ ਸੇਵੀ ਕੰਮਾਂ ਵਾਸਤੇ ਜਾਣੇ ਜਾਂਦੇ ਹਨ।

error: Content is protected !!