ਪਰਿਕਰਮਾ ’ਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਹੁਣ ਮੁਆਫ਼ੀ ਮੰਗਣ ਲੱਗੀ

ਅੰਮ੍ਰਿਤਸਰ 22 ਜੂਨ 2024 (ਫਤਿਹ ਪੰਜਾਬ) Shiromani Gurdwara Parbandhak Committee SGPC ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ Instagram influencer Archana Makwana ਅਰਚਨਾ ਮਕਵਾਨਾ ਵੱਲੋਂ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਸਖਤ ਕਾਰਵਾਈ ਵਾਸਤੇ ਸਥਾਨਕ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਾ ਨਿਭਾਉਣ ਵਾਲੇ ਪ੍ਰਕਰਮਾ ਦੇ ਤਿੰਨ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਮਤਿ ਵਿਰੋਧੀ ਹਰਕਤ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ, ਪਰੰਤੂ ਕੁੱਝ ਲੋਕ ਜਾਣਬੁੱਝ ਕੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਅਤੇ ਇਤਿਹਾਸਕ ਮਹੱਤਤਾ ਨੂੰ ਨਜ਼ਰਅੰਦਾਜ਼ ਕਰਕੇ ਕੋਝੀਆਂ ਹਰਕਤਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇੱਕ ਲੜਕੀ ਵੱਲੋਂ ਕੀਤੀ ਗਈ ਹਰਕਤ ਨਾਲ ਸਿੱਖ ਭਾਵਨਾਵਾਂ ਅਤੇ ਮਰਯਾਦਾ ਨੂੰ ਠੇਸ ਪੁੱਜੀ ਹੈ, ਇਸ ਲਈ ਪੁਲਿਸ ਨੂੰ ਉਸ ਵਿਰੁੱਧ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ।

ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸਮੁੱਚੇ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ ਅਤੇ ਇਸ ਦੇ ਨਾਲ ਹੀ ਦੇਸ਼ ਦੁਨੀਆ ਦੇ ਹਰ ਧਰਮ ਅਤੇ ਵਰਗ ਨਾਲ ਸਬੰਧਤ ਸ਼ਰਧਾਲੂ ਇੱਥੇ ਸ਼ਰਧਾ ਨਾਲ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਸ ਨੂੰ ਵੇਖਦਿਆਂ ਇੱਥੋਂ ਦੀ ਮਰਯਾਦਾ ਦਾ ਜ਼ਰੂਰ ਖਿਆਲ ਰੱਖਿਆ ਜਾਵੇ।

ਪਰਿਕਰਮਾ ’ਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨੇ ਮੁਆਫ਼ੀ ਮੰਗੀ

ਵਿਸ਼ਵ ਯੋਗ ਦਿਵਸ ਮੌਕੇ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਨੇ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਯੋਗਾ ਦੇ ਆਸਣ ਕੀਤੇ ਅਤੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਹ ਤਸਵੀਰ ਸਾਂਝ ਕਰ ਦਿੱਤੀ। ਇਸ ਫੋਟੋ ਵਿੱਚ ਅਰਚਨਾ ਮਕਵਾਨਾ ਸ਼ੀਰਸ਼ ਆਸਣ ਕਰਦੀ ਨਜ਼ਰ ਆ ਰਹੀ ਹੈ। 

ਅਰਚਨਾ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਕਿਹਾ- ਮੈਂ ਯੋਗਾ ਦੀ ਪਾਵਰ ਨੂੰ ਦੁਨੀਆ ‘ਚ ਪਹੁੰਚਾਉਣਾ ਚਾਹੁੰਦੀ ਹਾਂ। 

ਇਸ ਪਿੱਛੋਂ ਉਸ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਬਹੁਤ ਲੋਕ ਉਸਦੀ ਇਸ ਬਰਕਤ ਦਾ ਲਗਾਤਾਰ ਵਿਰੋਧ ਕਰ ਰਹੇ ਹਨ ਜਿਸ ਤੋਂ ਬਾਅਦ ਅਰਚਨਾ ਮਕਵਾਨਾ ਨੇ ਵੀਡੀਓ ਜਾਰੀ ਕਰਕੇ ਮੁਆਫੀ ਵੀ ਮੰਗੀ ਹੈ।

ਅਰਚਨਾ ਦਾ ਕਹਿਣਾ ਹੈ ਕਿ ਉਸ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਇਸ ਪੋਸਟ ਵਿਚ ਉਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਟੈਗ ਕੀਤਾ ਹੈ।

ਕੌਣ ਹੈ ਅਰਚਨਾ ਮਕਵਾਨਾ ?

ਸ਼ੋਸ਼ਲ ਮੀਡੀਆ ਇਨਫਲੂਐਂਸਰ ਵਜੋਂ ਚਰਚਿਤ ਵਡੋਦਰਾ, ਗੁਜਰਾਤ ਦੀ ਇਹ ਫੈਸ਼ਨ ਡਿਜ਼ਾਈਨਰ ‘ਅਰਚਨਾ ਦਾ ਫੈਸ਼ਨ ਹਾਊਸ’ ਨਾਮੀ ਰੈਡੀਮੈਡ ਕੱਪੜਿਆਂ ਦੀ ਬੁਟੀਕ ਦੀ ਮਾਲਕ ਵੀ ਹੈ।

ਉਸਨੇ ਬੜੌਦਾ ਦੀ ਮਹਾਰਾਜਾ ਸਯਾਜੀਰਾਓ ਯੂਨੀਵਰਸਿਟੀ ਤੋਂ ਐਲਐਲਬੀ ਅਤੇ ਬੈਚਲਰ ਆਫ਼ ਸਾਇੰਸ (ਬੀਐਸਸੀ) ਫੈਸ਼ਨ ਡਿਜ਼ਾਈਨਿੰਗ ਕੀਤੀ ਹੋਈ ਹੈ ਪਰ ਫਿਰ ਵੀ ਮਾਫ਼ੀ ਮੰਗਣ ਵਾਲੀ ਆਪਣੀ ਵੀਡੀਓ ਵਿੱਚ ਕਹਿੰਦੀ ਹੈ ਕਿ ਉਹ ਯੋਗਾ ਕਰਦੇ ਸਮੇਂ ਸਿੱਖੀ ਅਤੇ ਦਰਬਾਰ ਸਾਹਿਬ ਦੀ ਮਰਿਆਦਾ ਨੂੰ ਨਹੀਂ ਜਾਣਦੀ।

Skip to content