ਨਵੀਂ ਦਿੱਲੀ 7 ਮਈ 2024 (ਫਤਿਹ ਪੰਜਾਬ) ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਲੰਬੀ ਸੁਣਵਾਈ ਹੋਈ। ਇਸ ਦੌਰਾਨ ਈਡੀ ਅਤੇ ਅਭਿਸ਼ੇਕ ਮਨੂ ਸਿੰਘਵੀ ਨੇ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ 9 ਮਈ ਨੂੰ ਸੁਪਰੀਮ ਕੋਰਟ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਆਪਣਾ ਫੈਸਲਾ ਦੇ ਸਕਦੀ ਹੈ।