ਪਟਿਆਲਾ 4 ਜਨਵਰੀ 2025 (ਫਤਿਹ ਪੰਜਾਬ ਬਿਉਰੋ) ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਸਨੌਰ ਤੋਂ ਵਿਧਾਇਕ ਰਹੇ ਅਕਾਲੀ ਆਗੂ ਸ. ਅਜਾਇਬ ਸਿੰਘ ਮੁਖਮੇਲਪੁਰ ਦਾ ਅੱਜ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 5 ਜਨਵਰੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਵਿਖੇ ਦੁਪਹਿਰ 1 ਵਜੇ ਹੋਵੇਗਾ।

ਸ. ਮੁਖਮੇਲਪੁਰ ਨੇ ਸਾਲ 1997 ਵਿੱਚ ਘਨੌਰ ਵਿਧਾਨ ਸਭਾ ਦੀ ਸੀਟ ਜਿੱਤੀ ਅਤੇ ਅਕਾਲੀ-ਭਾਜਪਾ ਸਰਕਾਰ ਵਿੱਚ ਮੰਤਰੀ ਵਜੋਂ ਸੇਵਾ ਨਿਭਾਈ। ਸਾਲ 2007 ਵਿੱਚ ਉਹ ਇਸ ਹਲਕੇ ਤੋਂ ਆਜ਼ਾਦ ਉਮੀਦਵਾਰ ਮਦਨ ਲਾਲ ਜਲਾਲਪੁਰ ਤੋਂ 732 ਵੋਟਾਂ ਨਾਲ ਹਾਰ ਗਏ ਸਨ। ਇਸ ਪਿੱਛੋਂ ਉਨ੍ਹਾਂ ਦੀ ਪਤਨੀ ਹਰਪ੍ਰੀਤ ਕੌਰ ਮੁਖਮੇਲਪੁਰ ਸਾਲ 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਮਦਨ ਲਾਲ ਜਲਾਲਪੁਰ ਨੂੰ 1,778 ਵੋਟਾਂ ਨਾਲ ਹਰਾ ਕੇ ਵਿਧਾਇਕ ਬਣੇ।

ਉੱਨਾਂ ਦੀ ਪੁੱਤਰੀ ਟੌਹੜਾ ਪਰਿਵਾਰ ਵਿੱਚ ਵਿਆਹੀ ਹੋਈ ਹੈ।

error: Content is protected !!