ਨਵੀਂ ਦਿਲੀ 7 ਜਨਵਰੀ 2025 (ਫਤਿਹ ਪੰਜਾਬ ਬਿਉਰੋ) ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਬਾਅਦ ਦੁਪਹਿਰ 2 ਵਜੇ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨ ਕਰ ਦਿੱਤਾ ਜਾਵੇਗਾ।
ਇਸ ਸਬੰਧੀ ਚੋਣ ਕਮਿਸ਼ਨ ਨੇ ਅੱਜ 2:00 ਵਜੇ ਪ੍ਰੈਸ ਕਾਨਫਰੰਸ ਸੱਦ ਲਈ ਹੈ। ਇਸ ਪ੍ਰੈਸ ਕਾਨਫਰੰਸ ਵਿੱਚ ਐਲਾਨ ਹੋਣ ਨਾਲ ਹੀ ਦਿੱਲੀ ਦਾ ਚੋਣ ਵਿੱਚ ਚੋਣ ਜ਼ਾਬਤਾ ਲੱਗ ਜਾਵੇਗਾ।
ਦੱਸ ਦੇਈਏ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਪਹਿਲਾਂ ਵੀ ਸਾਰੇ ਹਲਕਿਆਂ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਕਰਕੇ ਚੋਣ ਪ੍ਰਚਾਰ ਅਰੰਭ ਦਿੱਤਾ ਹੈ ਜਦਕਿ ਭਾਜਪਾ ਵੱਲੋਂ ਹਾਲੇ 28 ਉਮੀਦਵਾਰ ਹੀ ਐਲਾਨੇ ਗਏ ਹਨ ਅਤੇ ਕਾਂਗਰਸ ਪਾਰਟੀ ਨੇ 29 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ।
