ਜਲੰਧਰ, 31 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਸਬ-ਡਵੀਜ਼ਨ ਆਦਮਪੁਰ ਵਿੱਚ ਪੈਂਦੇ ਪਿੰਡ ਚੋਮੋ ਦੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਇੱਕ 55 ਸਾਲਾ ਔਰਤ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਸੂਚਨਾ ਮਿਲਦੇ ਹੀ ਸਿੱਖ ਜਥੇਬੰਦੀਆਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਹਨ। ਇਸ ਸਾਰੀ ਘਟਨਾ ਸੀ.ਸੀ.ਟੀ.ਵੀ. ਚ ਕੈਦ ਹੋ ਗਈ ਜਿਸ ਦੇ ਆਧਾਰ ‘ਤੇ ਥਾਣਾ ਆਦਮਪੁਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸਥਾਨਕ ਪੁਲਿਸ ਵੱਲੋਂ ਔਰਤ ਨੂੰ ਹਿਰਾਸਤ ‘ਚ ਲੈ ਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਸੀਸੀਟੀਵੀ ਤੋਂ ਪਤਾ ਲੱਗਾ ਹੈ ਕਿ ਉਸ ਔਰਤ ਨੇ ਪਿੰਡ ਦੇ ਗੁਰਦਵਾਰਾ ਸਾਹਿਬ ਦੇ ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ ਅਤੇ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨੇੜੇ ਪਏ ਕਾਰਡ ਪਾੜ ਕੇ ਸੁੱਟਣ ਲੱਗੀ ਹੋਈ ਸੀ। ਇਸੇ ਦੌਰਾਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਉਥੇ ਪਹੁੰਚੇ ਅਤੇ ਉਕਤ ਔਰਤ ਨੂੰ ਅਜਿਹਾ ਕਰਨ ਤੋਂ ਰੋਕਿਆ। ਉੱਨਾਂ ਨੇ ਤੁਰੰਤ ਸਥਾਨਕ ਥਾਣੇ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਔਰਤ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਇਸ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਸਿੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ।