Skip to content

ਅੰਮ੍ਰਿਤਸਰ, 23 ਫਰਵਰੀ (ਫਤਿਹ ਪੰਜਾਬ ਬਿਊਰੋ)- ਭਾਜਪਾ ਦੇ ਕੌਮੀ ਸਕੱਤਰ ਅਤੇ ਦਿੱਲੀ ਸਰਕਾਰ ਚ ਮੰਤਰੀ ਮਨਜਿੰਦਰ ਸਿੰਘ ਸਿਰਸਾ Manjinder Sirsa ਨੇ ਸਪੱਸ਼ਟ ਕੀਤਾ ਹੈ ਕਿ 2027 ਦੀਆਂ Punjab Assembly Elections ਪੰਜਾਬ ਵਿਧਾਨ ਸਭਾ ਚੋਣਾਂ Bhartiya Janta Party BJP ਆਪਣੇ ਬਲਬੂਤੇ ‘ਤੇ ਲੜੇਗੀ ਅਤੇ ਅਕਾਲੀ ਦਲ ਨਾਲ ਕੋਈ ਗੱਠਜੋੜ ਨਹੀਂ ਹੋਵੇਗਾ। ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਸਿਰਸਾ ਨੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੀ ਉਕਤ ਨੀਅਤ ਪ੍ਰਗਟ ਕੀਤੀ। 

ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਦੀ ਰਾਜਧਾਨੀ Delhi ਦਾ ਵਿਕਾਸ ਕਰਨ ਦੀ ਬਜਾਏ ਸਿਰਫ਼ ਬਰਬਾਦ ਕੀਤਾ ਹੈ ਤੇ ਹੁਣ ਪੰਜਾਬ ਨੂੰ ਲੁੱਟਣ ‘ਚ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਨਾ ਚਾਹੁੰਦੇ ਹਨ ਕਿ ਉਹ ਸੋਚਣ ਕਿ ‘ਆਪ’ ਸਰਕਾਰ ਪੰਜਾਬ ਨੂੰ ਕਿੱਧਰ ਲੈ ਗਈ ਹੈ। ਦਿੱਲੀ ਨੂੰ ਬਰਬਾਦ ਕਰਨ ਵਾਲੇ ਅੱਜ ਪੰਜਾਬ ‘ਚ ਦਿੱਲੀ ਮਾਡਲ ਲੈ ਕੇ ਆਉਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਲੁੱਟਿਆ ਹੈ ਤੇ ਲਗਾਤਾਰ ਕਰਜ਼ਾ ਚੁੱਕਣ ਕਾਰਨ ਸੂਬੇ ਦਾ ਕਰਜ਼ਾ 4 ਲੱਖ ਕਰੋੜ ਦੇ ਕਰੀਬ ਪਹੁੰਚ ਗਿਆ ਹੈ। ਉਨ੍ਹਾਂ ਸਰਹੱਦੀ ਸੂਬੇ ‘ਚ ਵਿਗੜ ਰਹੀ ਅਮਨ ਕਾਨੂੰਨ ਦੀ ਵਿਵਸਥਾ ‘ਤੇ ਵੀ ਸਵਾਲ ਚੁੱਕੇ। 

ਸਿਰਸਾ ਨੇ ਕਿਹਾ ਕਿ ਪਿਛਲੇ 12 ਸਾਲਾਂ ਦੌਰਾਨ ਦਿੱਲੀ ‘ਚ ਕਿਸੇ ਵੀ ਸਿੱਖ ਨੂੰ ਮੰਤਰੀ ਨਹੀਂ ਬਣਾਇਆ ਤੇ ਨਾ ਹੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਿਸੇ ਸਿੱਖ ਨੂੰ ਮੰਤਰੀ ਦਾ ਅਹੁਦਾ ਦਿੱਤਾ ਪਰ ਭਾਜਪਾ ਨੇ 2025 ‘ਚ ਦਿੱਲੀ ਨੂੰ ਇਕ ਸਿੱਖ ਨੂੰ ਮੰਤਰੀ ਬਣਾ ਕੇ ਸਿੱਖ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ‘ਆਪ’ ਸਰਕਾਰ ਨੇ ਦਿੱਲੀ ‘ਚ ਪੰਜਾਬੀ ਅਧਿਆਪਕਾਂ ਦੀ ਭਰਤੀ ਨੂੰ ਖ਼ਤਮ ਕਰ ਦਿੱਤਾ। ਉਥੇ ਅੱਜ 850 ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ ਤੇ ਪੰਜਾਬੀ ਨੂੰ ਇਕ ਚੋਣਵੀਂ ਭਾਸ਼ਾ ਬਣਾ ਦਿੱਤਾ ਗਿਆ ਜੋ ਕਿ ਪਹਿਲਾਂ ਲਾਜ਼ਮੀ ਭਾਸ਼ਾ ਸੀ। ਸਿਰਸੇ ਨੇ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਾਲੇ ਚੱਲ ਰਹੀ ਖਿਚੋਤਾਣ ‘ਤੇ ਕੁਝ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਇਸ ਤੋਂ ਪਹਿਲਾਂ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਪਹੁੰਚਣ ‘ਤੇ ਸਿਰਸਾ ਦਾ ਪਾਰਟੀ ਦੇ ਆਗੂਆਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਿਰਸਾ ਨੇ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਮੱਥਾ ਵੀ ਟੇਕਿਆ ਅਤੇ ਦੁਰਗਿਆਣਾ ਮੰਦਰ ਕਮੇਟੀ ਵਲੋਂ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਸਾਬਕਾ ਭਾਜਪਾ ਮੰਤਰੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਜਿਕਰਯੋਗ ਹੈ ਕਿ ਰਾਜਸੀ ਗਲਿਆਰਿਆਂ ਵਿੱਚ ਇਹ ਚਰਚਾ ਖੁੱਲੇਆਮ ਚੱਲ ਰਹੀ ਹੈ ਕਿ ਸਾਲ 2027 ਦੀਆਂ ਚੋਣਾਂ ਦੌਰਾਨ ਭਾਜਪਾ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੀ ਭਵਿੱਖਤ ਰਣਨੀਤੀ ਮੁਤਾਬਕ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਚਾਰਾਜੋਈ ਕਰਨੀ ਹੈ ਜਿਸ ਲਈ ਸਿਰਸੇ ਨੂੰ ਦਿੱਲੀ ਵਿੱਚ ਮੰਤਰੀ ਬਣਾ ਕੇ ਸਿੱਖਾਂ ਦਾ ਦਿਲ ਜਿੱਤਣਾ ਅਤੇ ਉਸ ਨੂੰ ਅੱਗੇ ਲਾ ਕੇ ਚੋਣ ਮੁਹਿੰਮ ਚਲਾਉਣੀ ਹੈ ਤਾਂ ਜੋ ਪੰਜਾਬ ਦੇ ਸਿੱਖਾਂ ਨੂੰ ਭਗਵਾ ਪਾਰਟੀ ਵੱਲ ਖਿੱਚਿਆ ਜਾ ਸਕੇ।

ਵਧੇਰੇ ਜਾਣਕਾਰੀ ਲਈ ਇਹ ਖ਼ਬਰ ਵੀ ਜ਼ਰੂਰ ਪੜ੍ਹੋ

https://fatehpunjab.com/victory-of-sirsa-to-further-weaken-akali-dal-in-delhi-bjp-gets-panthic-base-may-impact-in-punjab-also/

error: Content is protected !!