Skip to content

ਚੰਡੀਗੜ੍ਹ, 27 ਫਰਵਰੀ, 2025 (ਫਤਿਹ ਪੰਜਾਬ ਬਿਊਰੋ) ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ Punjab Vigilance Bureau ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ Punjab Home Guard ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ Police personnel ਤਰਫੋਂ 80000 ਰੁਪਏ ਰਿਸ਼ਵਤ bribe ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ Chief Minister’s Anti Corruption Action Line ‘ਤੇ ਦਰਜ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਦੇ ਅਨੁਸਾਰ, ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਪਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੇਸ ਦਰਜ ਨਾ ਕਰਨ ਵਿੱਚ ਮਦਦ ਕਰਨ ਬਦਲੇ ਥਾਣੇ ਦੇ ਪੁਲਿਸ ਮੁਲਾਜ਼ਮਾਂ ਤਰਫੋਂ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਇਹ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਸ਼ਿਕਾਇਤ ਵਿੱਚ ਹੋਮਗਾਰਡ ਵਾਲੰਟੀਅਰ ਮਲਕੀਤ ਸਿੰਘ ਵਿਰੁੱਧ ਲਗਾਏ ਗਏ ਦੋਸ਼ ਸਹੀ ਪਾਏ ਗਏ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: Content is protected !!