ਚੰਡੀਗੜ੍ਹ, 17 ਮਈ 2024 (ਫਤਿਹ ਪੰਜਾਬ) ਸੰਯੁਕਤ ਕਿਸਾਨ ਮੋਰਚਾ SKM ਪੰਜਾਬ ਵਲੋਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ 11 ਸਵਾਲ ਪੁੱਛ ਰਹੇ ਹਾਂ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਿਛਲੇ ਦਿਨ ਪੱਤਰਕਾਰ ਸੰਮੇਲਨ ਦੌਰਾਨ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਹੈ। 

ਇਸ ਮੌਕੇ ਉਨ੍ਹਾਂ ਸੂਬਾ ਸਰਕਾਰ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਵੀ ਪਿੰਡਾਂ ਵਿਚ ਇਹ 11 ਸਵਾਲ ਪੁੱਛਾਗੇਂ। 

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਫਰੀਦਕੋਟ ਹਲਕੇ ਤੋਂ ਭਾਜਪਾ ਉਮੀਦਵਾਰ ਤੇ ਲੋਕ ਗਾਇਕ ਹੰਸ ਰਾਜ ਹੰਸ ਵਲੋਂ ਪਿਛਲੇ ਦਿਨੀਂ ਧਮਕੀ ਭਰੇ ਲਹਿਜੇ ਵਿਚ ਕਿਸਾਨਾਂ ਨੂੰ ਬੋਲੇ ਸ਼ਬਦਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀਆਂ ਗੱਲਾਂ ਇਕ ਮੌਜੂਦਾ ਸੰਸਦ ਮੈਂਬਰ ਨੂੰ ਕਰਨੀਆਂ ਸ਼ੋਭਾ ਨਹੀਂ ਦਿੰਦੀਆਂ।

ਇਸ ਮੌਕੇ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਉਹ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੋਂ ਸ਼ਾਂਤਮਈ ਢੰਗ ਨਾਲ ਨਿਰੰਤਰ ਸਵਾਲ ਪੁੱਛਣ ਦਾ ਸਿਲਸਿਲਾ ਜਾਰੀ ਰੱਖਣਗੇ ਕਿਉਂਕਿ ਸਵਾਲ ਪੁੱਛਣਾ ਹਰ ਵੋਟਰ ਦਾ ਸੰਵਿਧਾਨਕ ਹੱਕ ਹੈ।

Skip to content