Skip to content

ਅੰਮ੍ਰਿਤਸਰ 19 ਮਈ 2024 (ਫਤਿਹ ਪੰਜਾਬ) ਲੋਕ ਸਭਾ ਚੋਣਾਂ ਦੌਰਾਨ ਲੱਗਭੱਗ ਸਾਰੀਆਂ ਪਾਰਟੀਆਂ ਵਿੱਚ ਆਗੂਆਂ ਵੱਲੋਂ ਪਾਰਟੀਆਂ ਬਦਲੀਆ ਜਾ ਰਹੀਆਂ ਹਨ। ਇਸੇ ਦੌਰਾਨ ਅੰਮ੍ਰਿਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਲੱਗਾ ਹੈ ਤੇ ਆਮ ਆਦਮੀ ਪਾਰਟੀ (ਆਪ) ਆਪ ਦਾ ਰਾਜਸੀ ਪਰਿਵਾਰ ਵਧਿਆ ਹੈ। 

ਅੱਜ ਅੰਮ੍ਰਿਤਸਰ ਜ਼ਿਲੇ ਦੇ ਵੇਰਕਾ ਹਲਕੇ ਤੋਂ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ  ਸ਼ਾਮਿਲ ਕਰਵਾਇਆ ਹੈ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਨਵਰੀ 2023 ਵਿੱਚ ਡਾ. ਦਲਬੀਰ ਸਿੰਘ ਵੇਰਕਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸੀ। ਇਸ ਮੌਕੇ ਹਾਲ ਹੀ ਵਿੱਚ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪ ਵਿੱਚ ਸ਼ਾਮਲ ਹੋਇਆ ਤਲਬੀਰ ਸਿੰਘ ਗਿੱਲ ਵੀ ਮੌਜੂਦ ਸੀ।

error: Content is protected !!