Skip to content

ਨਵੀਂ ਦਿੱਲੀ, 19 ਮਈ 2024 (ਫਤਿਹ ਪੰਜਾਬ) ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਾਥੀਆਂ ਨੇ ਕਿਸੇ ਸਮੇਂ ਨਿਰਭਯਾ ਲਈ ਇਨਸਾਫ਼ ਮੰਗਿਆ ਸੀ ਪਰ ਅੱਜ ਉਹ ਉਸ ਵਿਅਕਤੀ ਦਾ ਸਮਰਥਨ ਕਰ ਰਹੇ ਹਨ ਜਿਸ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਹੈ।

ਯਾਦ ਰਹੇ ਕਿ ‘ਆਪ’ ਨੇ ਮਾਲੀਵਾਲ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ। 

ਇਸੇ ਦੌਰਾਨ ਸਵਾਤੀ ਮਾਲੀਵਾਲ ਨੇ ਕਿਹਾ ਹੈ ਕਿ ਜੇਕਰ ‘ਆਪ’ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਇੱਥੇ ਹੁੰਦੇ ਤਾਂ ਸ਼ਾਇਦ ਮੇਰੇ ਲਈ ਚੀਜ਼ਾਂ ਏਨੀਆਂ ਬੁਰੀਆਂ ਨਾ ਹੁੰਦੀਆਂ। ਯਾਦ ਰਹੇ ਕਿ ਸਿਸੋਦੀਆ ਆਬਕਾਰੀ ਨੀਤੀ ਮਾਮਲੇ ਵਿੱਚ ਇਸ ਵੇਲੇ ਤਿਹਾੜ ਜੇਲ੍ਹ ਵਿੱਚ ਬੰਦ ਹਨ।

error: Content is protected !!