ਬਹਾਲ ਹੋਵੇਗੀ ਟਰੇਨਾਂ ਦੀ ਆਵਾਜਾਈ – ਮੋਦੀ ਦੀ ਫੇਰੀ ਤੇ ਭਾਜਪਾ ਦਾ ਕਰਨਗੇ ਵਿਰੋਧ

ਚੰਡੀਗੜ੍ਹ 20 ਮਈ 2024 (ਫਤਿਹ ਪੰਜਾਬ) ਸੰਯੁਕਤ ਕਿਸਾਨ ਮੋਰਚਾ (ਗੈਰਰਾਜਨੀਤਕ) ਦੇ ਕਿਸਾਨ ਆਗੂਆਂ ਨੇ ਅੱਜ ਇੱਥੇ ਇੱਕ ਪ੍ਰੈੱਸ ਕਾਨਫੰਰਸ ਦੌਰਾਨ ਵੱਡਾ ਐਲਾਨ ਕਰਦਿਆਂ ਸ਼ੰਭੂ ਰੇਲਵੇ ਟ੍ਰੈਕ ਤੋਂ ਅੱਜ ਹੀ ਧਰਨਾ ਚੁੱਕਣ ਦਾ ਫੈਸਲਾ ਲਿਆ ਹੈ ਪਰ ਸ਼ੰਭੂ, ਖਨੌਰੀ ਤੇ ਡੱਬਵਾਲੀ ਬਾਰਡਰਾਂ ਉੱਪਰ ਧਰਨੇ ਜਾਰੀ ਰਹਿਣਗੇ। ਇਸ ਤੋਂ ਇਲਾਵਾ ਭਾਜਪਾ ਖ਼ਿਲਾਫ਼ ਵੱਡੇ ਪੱਧਰ ਉੱਤੇ ਵਿਰੋਧ ਕੀਤਾ ਜਾਵੇਗਾ।

ਇਸ ਬਾਰੇ ਐਲਾਨ ਕਰਦਿਆਂ ਕਿਸਾਨ ਆਗੂ ਦਾ ਕਹਿਣਾ ਹੈ ਕਿ ਹੁਣ ਉਹ ਭਾਰਤੀ ਜਨਤਾ ਪਾਰਟੀ BJP ਲੀਡਰਾਂ ਦੇ ਨੇਤਾਵਾਂ ਨੂੰ ਸ਼ਾਂਤਮਈ ਤਰੀਕੇ ਨਾਲ ਚੋਣ ਪ੍ਰਚਾਰ ਦੌਰਾਨ ਸਵਾਲ ਪੁੱਛਣਗੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ਦਾ ਵਿਰੋਧ ਕੀਤਾ ਜਾਵੇਗਾ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। 

ਦੱਸਣਯੋਗ ਹੈ ਕਿ ਇਸ ਧਰਨੇ ਕਾਰਨ ਉੱਤਰੀ ਜੋਨਲ ਰੇਲਵੇ ਵੱਲੋਂ ਰੇਲ ਗੱਡੀਆਂ ਦੀ ਆਵਾਜਾਈ ਹੋਵੇਗੀ ਬਹਾਲ ਹੋ ਜਾਵੇਗੀ ਜਦਕਿ ਪਹਿਲਾਂ ਪੂਰੇ ਪੰਜਾਬ, ਤੇ ਜੰਮੂ ਕਸ਼ਮੀਰ ਲਈ ਟਰੇਨਾ ਦੇ ਰੂਟ ਜਾਂ ਰੱਦ ਕਰ ਦਿੱਤੇ ਗਏ ਸਨ ਜਾਂ ਰੇਲ ਗੱਡੀਆਂ ਨੂੰ ਬਦਲਵੇਂ ਟਰੈਕ ਉੱਪਰ ਚਲਾਇਆ ਜਾ ਰਿਹਾ ਸੀ।

ਜ਼ਿਕਰਯੋਗ ਹੈ ਕਿ ਇਹ ਕਿਸਾਨ ਹਰਿਆਣਾ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਸਮੇਤ ਆਪਣੀਆਂ ਹੋਰ ਮੰਗਾਂ ਦੇ ਹੱਕ ਵਿੱਚ 17 ਅਪ੍ਰੈਲ ਤੋਂ ਧਰਨੇ ‘ਤੇ ਡਟੇ ਹੋਏ ਹਨ ਅਤੇ 22 ਮਈ ਨੂੰ 36 ਦਿਨ ਪੂਰੇ ਹੋ ਜਾਣਗੇ।

Skip to content