ਜਲੰਧਰ  21 ਮਈ 2024 (ਫਤਿਹ ਪੰਜਾਬ) ਜਲੰਧਰ ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਜਲ਼ੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਜੋ ਇੱਕ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ, ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। 

ਉਹ ਆਮ ਆਦਮੀ ਪਾਰਟੀ ਵੱਲੋਂ ਅਣਗੌਲੇ ਕੀਤੇ ਜਾਣ ਤੋਂ ਨਾਰਾਜ਼ ਦੱਸੇ ਜਾ ਰਹੇ ਹਨ।ਹਾਲ ਹੀ ਵਿੱਚ ਆਪ ਵੱਲੋਂ ਬੀਬੀ ਰਾਜਵਿੰਦਰ ਕੌਰ ਥਿਆੜਾ ਨੂੰ ਛਾਉਣੀ ਹਲਕੇ ਦਾ ਇੰਚਾਰਜ ਬਣਾਇਆ ਗਿਆ ਸੀ, ਜਿਸ ਕਾਰਨ ਉਹ ਕਾਫੀ ਨਾਰਾਜ਼ ਦੱਸੇ ਜਾ ਰਹੇ ਹਨ। ਇਸੇ ਕਰਕੇ ਉਹ ਚੋਣ ਪ੍ਰਚਾਰ ਵਿੱਚ ਵੀ ਘੱਟ ਸਰਗਰਮ ਹਨ।

ਦੱਸ ਦੇਈਏ ਕਿ ਕਰੀਬ ਇੱਕ ਸਾਲ ਪਹਿਲਾਂ ਬਰਾੜ ਉਪ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਛੱਡ ਕੇ AAP ਵਿੱਚ ਸ਼ਾਮਲ ਹੋਏ ਸਨ ਪਰ ਬਾਅਦ ਵਿੱਚ ‘ਆਪ’ ਵੱਲੋਂ ਬਰਾੜ ਨੂੰ ਕੋਈ ਵੱਡਾ ਅਹੁਦਾ ਨਹੀਂ ਮਿਲਿਆ। ਉਹ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਸਨ। 

ਜ਼ਿਮਨੀ ਚੋਣ ਵਿੱਚ ਬਰਾੜ ਨੇ Aam Aadmi Party ਲਈ ਚੰਗੀਆਂ ਵੋਟਾਂ ਹਾਸਲ ਕੀਤੀਆਂ ਕਿਉਂਕਿ ਬਰਾੜ ਦਾ ਇਸ ਹਲਕੇ ਵਿੱਚ ਕਾਫੀ ਪ੍ਰਭਾਵ ਹੈ।ਬਰਾੜ ਕਾਂਗਰਸ ਦੇ ਉਮੀਦਵਾਰ ਪਰਗਟ ਸਿੰਘ ਤੋਂ 6797 ਵੋਟਾਂ ਨਾਲ ਹਾਰ ਗਏ।

ਜਗਬੀਰ ਸਿੰਘ ਬਰਾੜ ਹੁਣ ਤੱਕ ਚਾਰ ਪਾਰਟੀਆਂ ਛੱਡ ਚੁੱਕੇ ਹਨ। ਉਹ ਪਹਿਲਾਂ ਅਕਾਲੀ ਦਲ, ਆਪ, ਕਾਂਗਰਸ ਅਤੇ ਪੀਪੀਪੀ ਪਾਰਟੀ ਨਾਲ ਜੁੜੇ ਰਹੇ ਹਨ। ਹੁਣ ਇਸ ਵਾਰ ਉਹ ਭਾਜਪਾ ‘ਚ ਸ਼ਾਮਲ ਹੋਣ ਜਾ ਰਹੇ ਹਨ। 

ਹਾਲਾਂਕਿ ਬਰਾੜ ਨੇ ਇਸ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਪਰ ਹਲਕੇ ਵਿੱਚ ਪੂਰੀ ਚਰਚਾ ਚੱਲ ਰਹੀ ਹੈ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਰਹੇ ਨੇ।

ਬਰਾੜ ਨੂੰ 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਸ ਵੇਲੇ ਦੇ ਅਕਾਲੀ ਆਗੂ ਪਰਗਟ ਸਿੰਘ (ਹੁਣ ਜਲੰਧਰ ਛਾਉਣੀ ਸੀਟ ਤੋਂ ਕਾਂਗਰਸੀ ਵਿਧਾਇਕ) ਨੇ ਜਲੰਧਰ ਛਾਉਣੀ ਸੀਟ ਤੋਂ 6797 ਵੋਟਾਂ ਨਾਲ ਹਰਾਇਆ ਸੀ। ਸਾਲ 2017 ‘ਚ ਪਰਗਟ ਸਿੰਘ ਕਾਂਗਰਸ ਦੀ ਟਿਕਟ ‘ਤੇ ਜਿੱਤੇ ਸਨ। ਜਗਬੀਰ ਬਰਾੜ ਨੇ ਅਕਾਲੀ ਦਲ ਦੀ ਟਿਕਟ ‘ਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।

Skip to content