Skip to content

ਬਰਜਿੰਦਰ ਸਿੰਘ ਹਮਦਰਦ ਨੂੰ ਨੋਟਿਸ ਜਾਰੀ

ਚੰਡੀਗੜ੍ਹ 22 ਮਈ 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਬਹੁ-ਚਰਚਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਕਰਤਾਰਪੁਰ ਵਿੱਚ ਹੋਏ ਕਥਿਤ ਘੁਟਾਲੇ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਇਸ ਪ੍ਰੋਜੈਕਟ ਦੇ ਘਪਲੇ ਵਿੱਚ ਸਿੱਧੀ ਸ਼ਮੂਲੀਅਤ ਵਾਲੇ 15 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। 

ਇਸ ਪ੍ਰਾਜੈਕਟ ਦੀ ਦੇਖ ਰੇਖ ਲਈ ਤੱਤਕਾਲੀ ਬਾਦਲ ਸਰਕਾਰ ਵੱਲੋਂ ਲਗਾਏ ਗਏ ਚੇਅਰਮੈਨ ਬਰਜਿੰਦਰ ਸਿੰਘ ਹਮਦਰਦ ਨੂੰ ਵੀ ਇਸ ਮੁਕੱਦਮੇ ਵਿੱਚ ਨਾਮਜ਼ਦ ਕੀਤਾ ਗਿਆ ਹੈ। 

ਸੂਤਰਾਂ ਮੁਤਾਬਿਕ ਵਿਜੀਲੈਂਸ ਬਿਊਰੋ ਨੇ ਲੰਬੀ ਚੱਲੀ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿੱਚ ਬਿਊਰੋ ਨੇ ਹਮਦਰਦ ਨੂੰ ਛੇ ਦਿਨ ਦਾ ਨੋਟਿਸ ਵੀ ਦਿੱਤਾ ਹੈ।

ਗ੍ਰਿਫਤਾਰ ਕੀਤੇ ਅਧਿਕਾਰੀਆਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕਰਕੇ ਵਿਜੀਲੈਂਸ ਬਿਊਰੋ ਵੱਲੋਂ ਰਿਮਾਂਡ ਹਾਸਲ ਕੀਤਾ ਜਾਵੇਗਾ। 

error: Content is protected !!