Skip to content

ਚੰਡੀਗੜ੍ਹ 23 ਮਈ 2024 (ਫਤਿਹ ਪੰਜਾਬ) ਸੰਗਰੂਰ ਲੋਕ ਸਭਾ ਹਲਕੇ ‘ਚ ਅੱਜ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਮੰਤਰੀ ਤੇ ਮਲੇਰਕੋਟਲਾ ਦੇ ਕਈ ਐਮਸੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਜਿਸ ਨਾਲ ਇਸ ਹਲਕੇ ‘ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ। 

ਆਮ ਆਦਮੀ ਪਾਰਟੀ ਦੇ ਐਕਸ ਖਾਤੇ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਨੁਸਰਤ ਅਲੀ ਖਾਨ ਬੱਗਾ ਆਪ ‘ਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ ਮਲੇਰਕੋਟਲਾ ਦੇ ਕਈ MC ਵੀ ਆਪ ‘ਚ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸ਼ਾਮਲ ਕਰਾਇਆ ਹੈ। ਇਸ ਦੌਰਾਨ ਉਨ੍ਹਾਂ ਨਾਲ ਮਲੇਰਕੋਟਲਾ ਵਿਧਾਇਕ ਜ਼ਮੀਲ-ਉਰ-ਰਹਿਮਾਨ ਵੀ ਮੌਜੂਦ ਸਨ।

error: Content is protected !!