ਚੰਡੀਗੜ੍ਹ, 23 ਮਈ 2024 (ਫਤਿਹ ਪੰਜਾਬ) ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਹਾਈਕਮਾਂਡ ਨਾਲ ਮੁਲਾਕਾਤ ਕਰਕੇ ਭਾਜਪਾ ਵਿੱਚ ਸ਼ਾਮਲ ਹੋ ਗਏ। 

ਜੱਸੀ ਬਠਿੰਡਾ ਦੇ ਤਲਵੰਡੀ ਸਾਬੋ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਵਿੱਚ ਮੰਨੇ ਜਾਂਦੇ ਸਨ। ਉਹ ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਾ ਕੁੜਮ ਹੈ।
ਜ਼ਿਕਰਯੋਗ ਹੈ ਕਿ ਹਰਮਿੰਦਰ ਸਿੰਘ ਜੱਸੀ ਇਸ ਤੋਂ ਪਹਿਲਾਂ ਕਾਂਗਰਸ ਦੇ ਸਰਗਰਮ ਆਗੂ ਸਨ ਪਰ ਤਲਵੰਡੀ ਸਾਬੋ ਹਲਕੇ ਤੋਂ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਉਕਤ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਤੇ ਡੇਰਾ ਮੁਖੀ ਦਾ ਕੁੜਮ ਅਤੇ ਡੇਰਾ ਪ੍ਰੇਮੀ ਹੋਣ ਕਾਰਨ ਉਸ ਨੂੰ ਡੇਰੇ ਦਾ ਪੂਰਾ ਸਮਰਥਨ ਹਾਸਲ ਸੀ। ਇਸ ਚੋਣ ਮੌਕੇ ਡੇਰਾ ਸੱਚਾ ਸੌਦਾ ਦਾ ਸਿਆਸੀ ਵਿੰਗ ਉਸ ਦੇ ਨਾਲ ਖੜ੍ਹਾ ਸੀ ਪਰ ਉਸਦਾ ਕੋਈ ਲਾਭ ਨਹੀਂ ਮਿਲਿਆ ਅਤੇ ਆਮ ਆਦਮੀ ਪਾਰਟੀ ਦੀ ਲਹਿਰ ਅੱਗੇ ਹਾਰ ਮਿਲੀ ਸੀ।

Skip to content