ਜਲੰਧਰ, 23 ਮਈ 2024 (ਫਤਿਹ ਪੰਜਾਬ) ਬਹੁਜਨ ਸਮਾਜ ਪਾਰਟੀ ( ਬਸਪਾ) ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ 24 ਮਈ ਨੂੰ ਸੂਬਾ ਪੱਧਰੀ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਨਵਾਂਸ਼ਹਿਰ ਵਿਖੇ ਪਹੁੰਚ ਰਹੇ ਹਨ। BSP ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਸਪਾ ਦੇ ਕੌਮੀ ਪ੍ਰਧਾਨ ਸਵੇਰੇ 11 ਵਜੇ ਨਵਾਂਸ਼ਹਿਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਬਸਪਾ ਦੇ ਉਮੀਦਵਾਰ ਮਜ਼ਬੂਤੀ ਨਾਲ ਡਟੇ ਹੋਏ ਹਨ।

error: Content is protected !!