ਜਲੰਧਰ 24 ਮਈ 2024 (ਫਤਿਹ ਪੰਜਾਬ) ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ਦੇ ਅੱਜ ਦਿਨ ਸ਼ੁੱਕਰਵਾਰ ਨੂੰ ਉਹ ਜਲੰਧਰ ਅਤੇ ਗੁਰਦਾਸਪੁਰ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ, ਜਿਸ ਕਰਕੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। 

ਉਧਰ, ਕਿਸਾਨ ਜਥੇਬੰਦੀਆਂ ਵੱਲੋਂ ਵੀ Prime Minister Modi ਪ੍ਰਧਾਨ ਮੰਤਰੀ ਮੋਦੀ ਨੂੰ ਅੱਜ ਵੀ ਰੈਲੀ ਦੌਰਾਨ ਕਿਸਾਨਾਂ ਸਬੰਧੀ ਸਵਾਲ ਪੁੱਛੇ ਜਾਣ ਬਾਰੇ ਕਿਹਾ ਜਾ ਰਿਹਾ ਹੈ ਅਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਤਿਆਰ ਨਜ਼ਰ ਆ ਰਹੇ ਹਨ। 

ਜਲੰਧਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਪੀਏਪੀ ਵਿਖੇ ਹੋਵੇਗੀ, ਜਿਸ ਲਈ ਪੁਲਿਸ ਨੇ ਸਖਤ ਤਿਆਰੀ ਕੀਤੀ ਹੋਈ ਹੈ। ਪੁਲਿਸ ਨੇ ਜਿਨਾਂ ਸਰਗਰਮ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦਾ ਵਿਰੋਧ ਕੀਤੇ ਜਾਣ ਦਾ ਖਦਸ਼ਾ ਹੈ, ਉਨ੍ਹਾਂ ਦੇ ਆਗੂਆਂ ਨੂੰ ਘਰਾਂ ਦੇ ਵਿੱਚ ਹੀ ਨਜ਼ਰਬੰਦ ਕਰਨਾ ਸ਼ੁਰੂ ਕੀਤਾ ਹੋਇਆ ਹੈ ਅਤੇ ਕੁੱਝ ਨੂੰ ਅਹਤਿਹਾਤ ਵਜੋਂ ਹਿਰਾਸਤ ਵਿੱਚ ਲੈ ਲਿਆ ਹੈ।

ਇਨ੍ਹਾਂ ਵਿਚੋਂ ਦੁਆਬੇ ਦੇ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ, ਜਿਨਾਂ ਨੇ ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਧਰਨੇ ਲਗਾਏ ਸਨ।

error: Content is protected !!