Skip to content

ਨਵੀਂ ਦਿੱਲੀ 21 ਮਈ (ਫਤਿਹ ਪੰਜਾਬ) Enforcement Directorate (ਈਡੀ) ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਦੱਸਿਆ ਹੈ ਕਿ ਦਿੱਲੀ ਤੇ ਪੰਜਾਬ ਵਿਚ ਸਰਕਾਰਾਂ ਚਲਾ ਰਹੀ ਆਮ ਆਦਮੀ ਪਾਰਟੀ ਨੇ ਫੌਰੇਨ ਕੰਟਰੀਬਿਊਸ਼ਨ ਰੈਗੂਲੇਟਰੀ ਐਕਟ (ਐੱਫਸੀਆਰਏ) ਦੀ ਕਥਿਤ ਉਲੰਘਣਾ ਕਰਕੇ ਵਿਦੇਸ਼ ਤੋਂ 7 ਕਰੋੜ ਰੁਪਏ ਦੇ ਫੰਡ ਹਾਸਲ ਕੀਤੇ ਹਨ, ਜਿਸ ਦੀ ਜਾਂਚ ਕਰਨੀ ਬਣਦੀ ਹੈ। 

ਸੰਘੀ ਜਾਂਚ ਏਜੰਸੀ ਨੇ ਦਾਅਵਾ ਕੀਤਾ ਕਿ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਕੁਝ ਹੋਰਨਾਂ ਖਿਲਾਫ਼ ਡਰੱਗਜ਼ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਜਾਂਚ ਦੌਰਾਨ ਉਸ ਦੇ ਹੱਥ ਕੁਝ ਦਸਤਾਵੇਜ਼ ਤੇ ਈਮੇਲਾਂ ਲੱਗੀਆਂ ਹਨ, ਜਿਸ ਤੋਂ ਉਪਰੋਕਤ ਖੁਲਾਸਾ ਹੁੰਦਾ ਹੈ। ਈਡੀ ਨੇ ਇਹ ਜਾਂਚ ਸਾਲ 2021 ਸ਼ੁਰੂ ਕੀਤੀ ਸੀ ਤੇ ਖਹਿਰਾ ਨੂੰ ਵੀ ਉਸੇ ਸਾਲ ਗ੍ਰਿਫਤਾਰ ਕੀਤਾ ਸੀ।

ਸੂਤਰਾਂ ਅਨੁਸਾਰ ਈਡੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪਿਛਲੇ ਸਾਲ ਅਗਸਤ ਮਹੀਨੇ ਇਸ ਬਾਰੇ ਚਿੱਠੀ ਲਿਖੀ ਸੀ। ਉਧਰ ਆਪ ਪਾਰਟੀ ਨੇ ਵਿਦੇਸ਼ ਤੋਂ ਫੰਡ ਹਾਸਲ ਕਰਨ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਇਸ ਨੂੰ ਭਾਜਪਾ ਦੀ ਨਵੀਂ ਸਾਜ਼ਿਸ਼ ਕਰਾਰ ਦਿੱਤਾ ਹੈ। ਆਪ ਆਗੂ ਤੇ ਮੰਤਰੀ ਆਤਿਸ਼ੀ ਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਦਾਅਵਾ ਖਿਤਾ ਹੈ ਕਿ ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਣ ਲਈ ਪੁਰਾਣੇ ਮਸਲੇ ਕੁਰੇਦ ਰਹੀ ਹੈ। ਪਾਰਟੀ ਨੇ ਕਿਹਾ ਹੈ ਕਿ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾ ਭਾਜਪਾ ਹੋਰ ਵੀ ਕਈ ਅਜਿਹੇ ਝੂਠੇ ਦੋਸ਼ ਲਾਵੇਗੀ।

error: Content is protected !!