Skip to content

ਜਲੰਧਰ 31 ਮਈ 2024 (ਫਤਿਹ ਪੰਜਾਬ) ਵਿਧਾਨ ਸਭਾ ਹਲਕਾ ਨਕੋਦਰ ਤੋਂ ਆਮ ਆਦਮੀ ਪਾਰਟੀ ‘AAP’ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਅੱਜ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ ਹੈ। ਬੀਤੀ ਰਾਤ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਸੀ। ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਆਪਣੇ ਘਰ ਹੀ ਸੀ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। 

ਨਕੋਦਰ ਤੋਂ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਹੀ ਸ਼ਾਮ 5 ਵਜੇ ਪਿੰਡ ਬੀੜ ਨਕੋਦਰ ਵਿਖੇ ਕੀਤਾ ਜਾਵੇਗਾ।

error: Content is protected !!