ਅੰਮ੍ਰਿਤਸਰ 28 ਮਈ 2024 (ਫਤਿਹ ਪੰਜਾਬ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ Gurmeet Ram Rahim ਨੂੰ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬਰੀ ਕੀਤੇ ਜਾਣ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਆਚਰਣਹੀਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਇਸ ਵਿਅਕਤੀ ਨੂੰ ਕਿਸੇ ਕਿਸਮ ਦੀ ਰਾਹਤ ਨਹੀਂ ਮਿਲਣੀ ਚਾਹੀਦੀ।
SGPC president ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ Sri Guru Granth Sahib ji ਦੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ’ਤੇ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨਿਯਮਾਂ ਨੂੰ ਨਜ਼ਰਅੰਦਾਜ਼ ਕਰਕੇ ਪੂਰੀ ਤਰ੍ਹਾਂ ਮਿਹਰਬਾਨ ਹੈ ਅਤੇ ਹੁਣ ਰਣਜੀਤ ਸਿੰਘ ਕਤਲ ਕੇਸ ਵਿੱਚ ਆਇਆ ਫੈਸਲਾ ਵੀ ਅਸੰਤੁਸ਼ਟੀਜਨਕ ਹੈ।
Shiromani Gurdwara Parbhandhak Committee ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਸੀਂ ਅਦਾਲਤਾਂ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ Dera Sirsa head ਰਾਮ ਰਹੀਮ ਕਈ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਿਹਾ ਹੈ ਅਤੇ ਸੀਬੀਆਈ ਦਾ ਇਹ ਫਰਜ਼ ਹੈ ਕਿ ਉਹ ਰਣਜੀਤ ਸਿੰਘ ਕਤਲ ਕੇਸ ਦੀ ਸਰਵ ਉੱਚ ਅਦਾਲਤ supreme court ਤੱਕ ਠੋਸ ਪੈਰਵਾਈ ਯਕੀਨੀ ਬਣਾਵੇ ਤਾਂ ਜੋ ਜਾਂਚ ਪ੍ਰਣਾਲੀ ਤੋਂ ਲੋਕਾਂ ਦਾ ਭਰੋਸਾ ਨਾ ਟੁੱਟੇ।
ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪ੍ਰਤੀਨਿੱਧ ਸੰਸਥਾ ਹੁੰਦਿਆਂ ਇੱਕ ਪੰਥ-ਦੋਖੀ ਵਿਅਕਤੀ ਰਾਮ ਰਹੀਮ ਵਿਰੁੱਧ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਉਸ ਦੇ ਪਰਿਵਾਰ ਦੀ ਸੰਭਵ ਮੱਦਦ ਕਰਨ ਲਈ ਵੀ ਤਿਆਰ ਹੈ।