ਬਠਿੰਡਾ 9 ਅਪ੍ਰੈਲ 2025 (ਫਤਿਹ ਪੰਜਾਬ ਬਿਊਰੋ) ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਹਰਪ੍ਰੀਤ ਸਿੰਘ ਦੀ ਥਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਅੱਜ ਬੁੱਧਵਾਰ ਨੂੰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ।
ਵਿਸਾਖੀ ਦੇ ਦਿਹਾੜੇ ਤੋਂ ਪਹਿਲਾਂ ਹੋਏ ਇਸ ਸਾਦੇ ਸਮਾਗਮ ਦੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਗੁਰਮੀਤ ਸਿੰਘ ਤਿਰਲੋਕੇਵਾਲਾ ਸਹਿਤ ਕਈ ਅਹੁਦੇਦਾਰ ਵੀ ਸ਼ਾਮਲ ਹੋਏ।

ਹੋਰ ਜਾਣਕਾਰੀ ਲਈ ਇਹ ਖ਼ਬਰ ਵੀ ਪੜ੍ਹੋ