ਅਗਲੇ ਕਾਰਜਕਾਲ ’ਚ UCC ਅਤੇ ‘ਇਕ ਦੇਸ਼, ਇਕ ਚੋਣ’ ਲਾਗੂ ਦਾ ਐਲਾਨ

ਲੁਧਿਆਣਾ, 26 ਮਈ 1024 (ਫਤਿਹ ਪੰਜਾਬ) ਲੁਧਿਆਣਾ ਚੋਣ ਪ੍ਰਚਾਰ ਲਈ ਪਹੁੰਚੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੁਧਿਆਣਾ ਤੋਂ ਬੀਜੇਪੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ‘ਚ ਰੈਲੀ ਨੂੰ ਸੰਬੋਧਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਜੋ ਦੇਸ਼ ਦੀ ਸੁਰਖੀਆਂ ਦੇ ਨਾਲ ਨਾਲ ਪੇਟ ਭਰਨ ਦਾ ਕੰਮ ਕਰਦੀ ਹੈ ਅਤੇ ਦੇਸ਼ ਦੇ ਲਈ ਬਹੁਤ ਮਹੱਤਵਪੂਰਨ ਹੈ। 

ਇਸ ਦੌਰਾਨ ਉਨ੍ਹਾਂ ਨੇ ਇੰਡੀਆ ਗੱਠਜੋੜ ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ ਅਤੇ ਭਾਜਪਾ ਵੱਲੋਂ ਲੋਕ ਸਭਾ ਚੋਣਾਂ ‘ਚ 400 ਸੀਟਾਂ ਜਿੱਤਣ ਦਾ ਦਾਅਵਾ ਕੀਤਾ। ਗ੍ਰਹਿ ਮੰਤਰੀ ਅਮਿਤ ਸ਼ਾਹ,ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਤਾਂ ਸਿਰਫ਼ ਚੁਟਕਲੇ ਹੀ ਸੁਣਾ ਸਕਦਾ ਹੈ ਪੰਜਾਬ ਨੂੰ ਚਲਾਉਣਾ ਉਹਨਾਂ ਦੇ ਬੱਸ ਦੀ ਗੱਲ ਨਹੀਂ। 

ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਦੇ ਲੋਕਾਂ ਨੂੰ ਰਵਨੀਤ ਬਿੱਟੂ ਨੇ ਜਿਤਾਉਣ ਦੀ ਅਪੀਲ ਕਰਦਿਆ ਕਾਂਗਰਸ ਉਤੇ ਪੰਜਾਬ ਨੂੰ ਵੰਡਣ ਦਾ ਦੋਸ਼ ਲਗਾਇਆ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ‘ਚੋ ਨਸ਼ੇ ਨੂੰ ਜੜੋਂ ਖ਼ਤਮ ਕਰਨ ਦੀ ਗੱਲ ਵੀ ਕਹੀ ਹੈ।

ਕਿਸਾਨਾਂ ਵੱਲੋਂ ਅਮਿਤ ਸ਼ਾਹ ਦਾ ਵਿਰੋਧ

ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਅਤੇ ਰੈਲੀ ਕਰਨ ਲਈ ਪੁੱਜੇ ਅਮਿਤ ਸ਼ਾਹ ਦੇ ਦੌਰੇ ਬਾਰੇ ਜਦੋਂ ਕਿਸਾਨਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਲੁਧਿਆਣਾ ਵੱਲ ਮਾਰਚ ਕੀਤਾ। ਨਤੀਜੇ ਵਜੋਂ ਪੁਲਿਸ ਨੇ ਜਗਰਾਉਂ ਅਤੇ ਲੁਧਿਆਣਾ ਦੇ ਵਿਚਕਾਰ ਚੌਂਕੀਮਾਨ ਟੋਲ ਪਲਾਜ਼ਾ ਨੂੰ ਸੀਲ ਕਰਕੇ ਇਸ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਤੇ ਕਿਸਾਨਾਂ ਨੂੰ ਰੋਕਿਆ ਗਿਆ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਭਾਜਪਾ ਵਿਰੁੱਧ ਆਪਣਾ ਗੁੱਸਾ ਕੱਢਿਆ ਅਤੇ ਅਮਿਤ ਸ਼ਾਹ, ਵਾਪਸ ਜਾਓ, ਵਾਪਸ ਜਾਓ ਦੇ ਨਾਅਰੇ ਲਗਾਉਂਦੇ ਰਹੇ।

ਅਗਲੇ ਕਾਰਜਕਾਲ ’ਚ UCC ਅਤੇ ‘ਇਕ ਦੇਸ਼, ਇਕ ਚੋਣ’ ਲਾਗੂ ਦਾ ਐਲਾਨ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਥੇ ਇੱਕ ਗੱਲਬਾਤ ਦੌਰਾਨ ਕਿਹਾ ਹੈ ਕਿ ਜੇਕਰ ਭਾਜਪਾ ਸੱਤਾ ’ਚ ਆਉਂਦੀ ਹੈ ਤਾਂ ਸਾਰੇ ਹਿੱਤਧਾਰਕਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਅਗਲੇ ਪੰਜ ਸਾਲਾਂ ’ਚ ਪੂਰੇ ਦੇਸ਼ ਅੰਦਰ ਇਕਸਮਾਨ ਨਾਗਰਿਕ ਸੰਹਿਤਾ (ਯੂ.ਸੀ.ਸੀ.) ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਅਗਲੀ ਸਰਕਾਰ ਅਪਣੇ ਅਗਲੇ ਕਾਰਜਕਾਲ ’ਚ ‘ਇਕ ਦੇਸ਼, ਇਕ ਚੋਣ’ ਵੀ ਲਾਗੂ ਕਰੇਗੀ ਕਿਉਂਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ’ਚ ਇਕੋ ਸਮੇਂ ਚੋਣਾਂ ਕਰਵਾਈਆਂ ਜਾਣ ਜਿਸ ਨਾਲ ਖਰਚੇ ਵੀ ਘੱਟ ਹੋਣਗੇ। 

ਯੂਨੀਫਾਰਮ ਸਿਵਲ ਕੋਡ Uniform Civil Code UCC ਬਾਰੇ ਗੱਲ ਕਰਦਿਆਂ ਸ਼ਾਹ ਨੇ ਕਿਹਾ ਕਿ ਭਾਜਪਾ ਨੇ ਉਤਰਾਖੰਡ ’ਚ ਇਸ ਬਾਰੇ ਇਕ ਪ੍ਰਯੋਗ ਕੀਤਾ ਹੈ ਕਿਉਂਕਿ ਉੱਥੇ ਬਹੁਮੱਤ ਵਾਲੀ ਸਰਕਾਰ ਹੈ।

ਅਗਨੀਵੀਰ ਤੋਂ ਵੱਧ ਆਕਰਸ਼ਕ ਕੋਈ ਯੋਜਨਾ ਨਹੀਂ 

ਅਮਿਤ ਸ਼ਾਹ ਨੇ ਫੌਜ ’ਚ ਭਰਤੀ ਲਈ ‘ਅਗਨੀਪਥ’ ਯੋਜਨਾ ਦਾ ਜ਼ੋਰਦਾਰ ਬਚਾਅ ਕਰਦਿਆਂ ਕਿਹਾ ਕਿ ਨੌਜੁਆਨਾਂ ਲਈ ਇਸ ਤੋਂ ਵੱਧ ਆਕਰਸ਼ਕ ਕੋਈ ਹੋਰ ਯੋਜਨਾ ਨਹੀਂ ਹੋ ਸਕਦੀ ਕਿਉਂਕਿ ਇਹ ਚਾਰ ਸਾਲ ਬਾਅਦ ਸੇਵਾਮੁਕਤ ਹੋਣ ਵਾਲੇ ਅਗਨੀਵੀਰਾਂ Agniveer ਨੂੰ ਹਥਿਆਰਬੰਦ ਬਲਾਂ ’ਚ ਪੂਰੇ ਸਮੇਂ ਦੀ ਸਰਕਾਰੀ ਨੌਕਰੀ ਦੀ ਗਰੰਟੀ ਦਿੰਦੀ ਹੈ ਅਤੇ ਉੱਨਾਂ ਲਈ ਨੌਕਰੀ ਦੇ ਮੌਕੇ ਉਨ੍ਹਾਂ ਦੀ ਗਿਣਤੀ ਨਾਲੋਂ ਢਾਈ ਗੁਣਾ ਵੱਧ ਹੋਣਗੇ ਕਿਉਂਕਿ ਉਨ੍ਹਾਂ ਲਈ ਵੱਖ-ਵੱਖ ਸੂਬਿਆਂ ਦੇ ਪੁਲਿਸ ਬਲਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ’ਚ ਰਾਖਵਾਂਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਬਹੁਤ ਸੋਚ-ਵਿਚਾਰ ਤੋਂ ਬਾਅਦ ਲਿਆਂਦੀ ਗਈ ਹੈ।

Skip to content