ਚੰਡੀਗੜ੍ਹ ,18 ਜੁਲਾਈ, 2025 (ਫਤਿਹ ਪੰਜਾਬ ਬਿਊਰੋ)- ਚੰਡੀਗੜ੍ਹ ਨੰਬਰਦਾਰ ਯੂਨੀਅਨ ਨੇ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਅਤੇ ਪ੍ਰਸਾਰ ਸੰਸਥਾ ਉਪ ਪ੍ਰਧਾਨ ਭੁਪਿੰਦਰ ਸਿੰਘ ਭਾਗੋਮਾਜਰੀਆ, ਪ੍ਰਸਿੱਧ ਸਾਹਿਤਕਾਰ ਨੂੰ ਯੂਥ-ਗੇਮਜ਼ ਐਜੂਕੇਸ਼ਨ ਫੈਡਰੇਸ਼ਨ ਆਫ਼ ਇੰਡੀਆ ਵਲੋਂ ਨੇਪਾਲ ਦੇ ਸ਼ਹਿਰ ਪੋਖਰਾ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿਚ ਦੋ ਗੋਲਡ ਮੈਡਲ ਅਤੇ ਇਕ ਇਕ ਚਾਂਦੀ ਦਾ ਤਗਮਾ ਜਿੱਤਣ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਨੰਬਰਦਾਰਾਂ ਨੇ ਕਿਹਾ ਕਿ ਭੁਪਿੰਦਰ ਸਿੰਘ ਭਾਗੋਮਾਜਰੀਆ ਲੰਬੇ ਸਮੇਂ ਤੋਂ ਪੰਜਾਬੀ ਮਾਂ-ਬੋਲੀ ਦੀ ਲਗਨ ਨਾਲ ਸੇਵਾ ਕਰਦੇ ਆ ਰਹੇ ਹਨ ਅਤੇ ਕਵਿਤਾ ਲਿਖਣ ਦਾ ਸ਼ੌਂਕ ਵੀ ਰੱਖਦੇ ਹਨ ਜੋ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੀ ਅਗਵਾਈ ਵਿੱਚ ਚੱਲ ਰਹੀ ਜਥੇਬੰਦੀ ਵਿੱਚ ਲਗਾਤਾਰ ਨਿਸ਼ਕਾਮ ਸੇਵਾ ਕਰਦੇ ਹਨ ਅਤੇ ਮੀਡੀਆ ਦੇ ਖੇਤਰ ਵਿੱਚ ਵੀ ਬਹੁਤ ਵਧੀਆ ਭੂਮਿਕਾ ਨਿਭਾਉਂਦੇ ਹਨ। 

ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ, ਨਛੱਤਰ ਸਿੰਘ ਨੰਬਰਦਾਰ ਰਾਏਪੁਰ ਖੁਰਦ ਅਤੇ ਕਪਤਾਨ ਸਿੰਘ ਨੰਬਰਦਾਰ ਹੱਲੋਮਾਜਰਾ ਨੇ ਭੂਪਿੰਦਰ ਸਿੰਘ ਭਾਗੋਮਾਜਰੀਆ ਨੂੰ ਜਥੇਬੰਦੀ ਵੱਲੋਂ ਵਧਾਈ ਸੰਦੇਸ਼ ਭੇਜਿਆ ਹੈ।

error: Content is protected !!