Skip to content

Big tragedy; Fire in Bus: ਚੰਡੀਗੜ 18 ਮਈ 2024 (ਫਤਿਹ ਪੰਜਾਬ) ਹਰਿਆਣਾ ‘ਚ ਬੀਤੀ ਰਾਤ ਕਰੀਬ ਡੇਢ ਵਜੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ ‘ਤੇ ਨੂਹ ਦੇ ਤਾਵਡੂ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ 8 ਲੋਕ ਜ਼ਿੰਦਾ ਸੜ ਗਏ, ਜਦਕਿ 25 ਤੋਂ ਵੱਧ ਬੁਰੀ ਤਰ੍ਹਾਂ ਝੁਲ਼ਸ ਗਏ।
ਜ਼ਖਮੀਆਂ ਅਨੁਸਾਰ ਬੱਸ ‘ਚ 60 ਵਿਅਕਤੀ ਸਵਾਰ ਸਨ। ਇਹ ਸਾਰੇ ਆਪਸ ‘ਚ ਰਿਸ਼ਤੇਦਾਰ ਅਤੇ ਪੰਜਾਬ-ਚੰਡੀਗੜ੍ਹ ਦੇ ਵਸਨੀਕ ਹਨ ਅਤੇ ਉਹ ਮਥੁਰਾ-ਵਰਿੰਦਾਵਨ ਦਾ ਦੌਰਾ ਕਰਕੇ ਵਾਪਸ ਪਰਤ ਰਹੇ ਸਨ।

ਚੱਲਦੀ ਬੱਸ ਵਿੱਚ ਅੱਗ ਦੀਆਂ ਲਪਟਾਂ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਨਾਲ ਹੀ ਉਨ੍ਹਾਂ ਨੇ ਖੁਦ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।

ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

error: Content is protected !!