ਸਿੱਖ ਸੰਸਥਾਵਾਂ ਵੱਲੋਂ ਵੀਰ ਬਾਲ ਦਿਵਸ ਦੇ ਨਾਮ ਦਾ ਵਿਰੋਧ

ਨਵੀਂ ਦਿੱਲੀ 24 ਦਸੰਬਰ 2024 (ਫਤਿਹ ਪੰਜਾਬ ਬਿਊਰੋ) ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਸਾਲ 2022 ਤੋਂ ਦਸਵੇਂ ਗੁਰੂ ਸਾਹਿਬ ਸ੍ਰੀ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ (9 ਸਾਲ) ਅਤੇ ਬਾਬਾ ਫਤਹਿ ਸਿੰਘ ਜੀ (9 ਸਾਲ) ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ 26 ਦਸੰਬਰ ਦੇ ਸ਼ਹੀਦੀ ਦਿਹਾੜੇ ਨੂੰ “ਵੀਰ ਬਾਲ ਦਿਵਸ” ਵਜੋਂ ਮਨਾਇਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਵੱਲੋਂ ਲਏ ਫੈਸਲੇ ਮੁਤਾਬਿਕ ਇਸ ਵਾਰ ਇਹ ਬਾਲ ਪੁਰਸਕਾਰ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਬਜਾਏ 26 ਦਸੰਬਰ ਨੂੰ ਵੀਰ ਬਾਲ ਦਿਵਸ ਦੇ ਮੌਕੇ ‘ਤੇ ਦਿੱਤੇ ਜਾਣਗੇ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਰਾਸ਼ਟਰਪਤੀ ਭਵਨ ਵਿੱਚ ਇੱਕ ਸਮਾਗਮ ਮੌਕੇ ਇਹ ਪੁਰਸਕਾਰ ਵੰਡਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਮੰਡਪਮ ‘ਚ ਬੱਚਿਆਂ ਨਾਲ ਮੁਲਾਕਾਤ ਕਰਨਗੇ।

ਯਾਦ ਰਹੇ ਕਿ 26 ਦਸੰਬਰ 1705 ਨੂੰ ਸਰਹਿੰਦ ਦੇ ਸੂਬੇਦਾਰ ਵਜ਼ੀਰ ਖ਼ਾਨ ਨੇ ਧਰਮ ਨਾ ਬਦਲਣ ਦੇ ਬਦਲੇ ਵਜੋਂ ਇਨ੍ਹਾਂ ਮਾਸੂਮ ਸਾਹਿਬਜ਼ਾਦਿਆਂ ਨੂੰ ਜਿੰਦਾ ਕੰਧਾਂ ਵਿੱਚ ਚਿਣਵਾ ਦਿੱਤਾ ਸੀ। ਇਸ ਅਦੁੱਤੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਭਾਜਪਾ ਸਰਕਾਰ ਨੇ ਇਸ ਵਾਰ ਵੀਰ ਬਾਲ ਦਿਵਸ ਮੌਕੇ ਬਹਾਦਰ ਬੱਚਿਆਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਲਿਆ ਹੈ।

ਸਿੱਖ ਸੰਸਥਾਵਾਂ ਵੱਲੋਂ ਵੀਰ ਬਾਲ ਦਿਵਸ ਦੇ ਨਾਮ ਦਾ ਵਿਰੋਧ

ਦੱਸ ਦੇਈਏ ਕਿ ਮੋਦੀ ਸਰਕਾਰ ਵੱਲੋਂ ਇੰਨਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਸਿੱਖਾਂ ਵੱਲੋਂ ਬਹੁਤ ਵਿਰੋਧ ਹੋਇਆ ਹੈ ਅਤੇ ਇਸ ਸਬੰਧੀ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਧਾਰਮਿਕ ਸੰਸਥਾਵਾਂ ਅਤੇ ਜਥੇਬੰਦੀਆਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਇਸ ਦਿਵਸ ਦਾ ਨਾਮਕਰਨ ਬਦਲਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਉੱਨਾਂ ਸੰਸਥਾਵਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਸਬੰਧੀ ਪੱਤਰ ਵੀ ਲਿਖੇ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ। 

ਇਸ ਬਾਰੇ ਕੇਂਦਰੀ ਮੰਤਰੀ ਅੰਨਪੂਰਨਾ ਦੇਵੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ “ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਾਸਲ ਕਰਨ ਵਾਲੇ ਬੱਚਿਆਂ ਨਾਲ ਵੀਰ ਬਾਲ ਦਿਵਸ ਮਨਾਉਣਗੇ। ਇਹ ਉਹ ਨੌਜਵਾਨ ਹਨ ਜਿਨ੍ਹਾਂ ਨੇ ਇਹ ਸਾਬਤ ਕੀਤਾ ਹੈ ਕਿ ਦ੍ਰਿੜ ਇਰਾਦੇ ਨਾਲ ਹਰ ਮੀਲ ਪੱਥਰ ਨੂੰ ਹਾਸਲ ਕੀਤਾ ਜਾ ਸਕਦਾ ਹੈ। ਅਸੀਂ ਇਨ੍ਹਾਂ ਬਾਲ ਪ੍ਰਤਿਭਾਵਾਂ ਤੋਂ ਪ੍ਰੇਰਨਾ ਲੈ ਕੇ ਇੱਕ ਵਿਕਸਤ ਭਾਰਤ ਦੀ ਸਿਰਜਣਾ ਕਰਾਂਗੇ।”

ਕੇਂਦਰ ਨੇ ਵੀਰਤਾ ਦੀ ਬਦਲੀ ਪਰਿਭਾਸ਼ਾ

ਇਸ ਵਾਰ ਕੇਂਦਰ ਸਰਕਾਰ ਨੇ ਬਹਾਦਰੀ ਦੀ ਪਰਿਭਾਸ਼ਾ ਨੂੰ ਵੀ ਸੋਧ ਦਿੱਤਾ ਹੈ। ਇਸ ਨਵੀਂ ਪ੍ਰੀਭਾਸ਼ਾ ਮੁਤਾਬਿਕ ਨਾਇਕ ਉਹ ਹੁੰਦਾ ਹੈ ਜੋ ਹਨੇਰੇ ਨੂੰ ਰੌਸ਼ਨ ਕਰਦਾ ਹੈ। ਇਸ ਵਿੱਚ ਹਿੰਮਤ ਹੀ ਨਹੀਂ, ਸਗੋਂ ਦਿਆਲਤਾ, ਗਤੀਵਿਧੀ ਅਤੇ ਨਵੀਨਤਾ ਨਾਲ ਕੁਝ ਕਰ ਗੁਜ਼ਰਨ ਵਾਲੇ ਬੱਚਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜੋ ਸਮਾਜ ਲਈ ਪ੍ਰੇਰਨਾ ਸਰੋਤ ਬਣਦੇ ਹਨ, ਤਾਂ ਜੋ ਦੇਸ਼ ਦੀ ਨੌਜਵਾਨ ਪੀੜ੍ਹੀ ਅਤੇ ਬੱਚੇ ਵੀ ਅਜਿਹਾ ਕਰਨ ਲਈ ਪ੍ਰੇਰਿਤ ਹੋਣ। ਸਰਕਾਰ ਦਾ ਉਦੇਸ਼ ਇਸ ਰਾਹੀਂ ਬੱਚਿਆਂ ਦੀ ਬਹਾਦਰੀ ਅਤੇ ਕਾਰਨਾਮਿਆਂ ਨੂੰ ਵਿਆਪਕ ਰੂਪ ਵਿੱਚ ਪੇਸ਼ ਕਰਨਾ ਹੈ।

error: Content is protected !!
Skip to content