ਚੰਡੀਗੜ੍ਹ 18 ਮਈ 2024 (ਫਤਿਹ ਪੰਜਾਬ) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਰਾਜ ਵਿੱਚ ਹੁਕਮ ਕੀਤੇ ਹਨ ਕਿ ਬਿਨਾਂ ਲਿਖਤੀ ਇਜਾਜ਼ਤ ਤੋਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚੋਣ ਪ੍ਰਚਾਰ ਦੌਰਾਨ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਯਾਦ ਰਹੇ ਕਿ ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਵੀ ਅਜਿਹੇ ਆਦੇਸ਼ ਕੀਤੇ ਗਏ ਹਨ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਭਾਰਤ ਵਿੱਚ ਕਿਤੇ ਵੀ ਲਾਊਡ ਸਪੀਕਰ ਨਹੀਂ ਵੱਜਣਗੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਚੋਣ ਪ੍ਰਚਾਰ ਵਿੱਚ ਲੱਗੇ ਸਾਰੇ ਰਾਜਨੀਤਿਕ ਵਰਕਰਾਂ ਨੂੰ ਚੋਣ ਪ੍ਰਚਾਰ ਦੌਰਾਨ ਅਤੇ ਚੋਣਾਂ ਵਾਲੇ ਦਿਨ ਬੈਜ ਜਾਂ ਪਛਾਣ ਪੱਤਰ ਦਿਖਾਉਣ ਅਤੇ ਵਾਹਨ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। 

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਰਾਂ ਨੂੰ ਜਾਰੀ ਕੀਤੇ ਜਾਣ ਵਾਲੇ ਗੈਰ ਰਸਮੀ ਪਛਾਣ ਪੱਤਰ ਸਾਦੇ ਕਾਗਜ਼ ‘ਤੇ ਹੋਣੇ ਚਾਹੀਦੇ ਹਨ ਅਤੇ ਇਸ ‘ਤੇ ਕਿਸੇ ਵੀ ਪਾਰਟੀ ਦਾ ਚੋਣ ਨਿਸ਼ਾਨ ਅਤੇ ਨਾਮ ਜਾਂ ਕਿਸੇ ਉਮੀਦਵਾਰ ਦਾ ਨਾਮ ਨਹੀਂ ਹੋਣਾ ਚਾਹੀਦਾ।

Skip to content