Skip to content

ਨਵੀਂ ਦਿੱਲੀ 18 ਜਨਵਰੀ 2025 (ਫਤਿਹ ਪੰਜਾਬ ਬਿਉਰੋ) ਅਗਲੇ ਮਹੀਨੇ ਫਰਵਰੀ ‘ਚ ਸ਼ੁਰੂ ਹੋਣ ਜਾ ਰਹੀ Champions Trophy 2025 ਚੈਂਪੀਅਨਜ਼ ਟਰਾਫੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਰੋਹਿਤ ਸ਼ਰਮਾ ਭਾਰਤੀ ਟੀਮ ਦੇ ਕਪਤਾਨ ਬਣੇ ਰਹਿਣਗੇ ਅਤੇ ਸ਼ੁਭਮਨ ਗਿੱਲ ਨੂੰ ਉਪ-ਕਪਤਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਵੀ ਟੀਮ ’ਚ ਖੇਡਣ ਦਾ ਮੌਕਾ ਮਿਲਿਆ ਹੈ ਉਹ ਨਵੰਬਰ 2023 ਤੋਂ ਸੱਟ ਲੱਗਣ ਕਾਰਨ ਟੀਮ ਤੋਂ ਬਾਹਰ ਸੀ।

Champions Trophy Cricket Team ਵਿੱਚ ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟ ਕੀਪਰ), ਹਾਰਦਿਕ ਪਾਂਡਿਆ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਯੱਸ਼ਵੀ ਜਾਇਸਵਾਲ, ਰਿਸ਼ਭ ਪੰਤ ਤੇ ਰਵਿੰਦਰ ਜਡੇਜਾ ਸ਼ਾਮਲ ਹਨ। 

ਪਾਕਿਸਤਾਨ ਨਾਲ ਮੁਕਾਬਲਾ 23 ਫਰਵਰੀ ਨੂੰ 

Champions Trophy 2025 ਦੇ schedule ਮੁਤਾਬਕ ਭਾਰਤੀ ਟੀਮ ਵੱਲੋਂ ਚੈਂਪੀਅਨਜ਼ ਟਰਾਫੀ ਦੌਰਾਨ ਪਹਿਲਾ ਮੈਚ ਬੰਗਲਾਦੇਸ਼ ਖਿਲਾਫ਼ 20 ਫਰਵਰੀ ਨੂੰ ਦੁਬਈ ਕੌਮਾਂਤਰੀ ਕ੍ਰਿਕੇਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਟੀਮ ਦਾ ਦੂਜਾ ਮੁਕਾਬਲਾ 23 ਫਰਵਰੀ ਨੂੰ ਪਾਕਿਸਤਾਨ ਨਾਲ ਤੇ ਤੀਜਾ ਮੁਕਾਬਲਾ 2 ਮਾਰਚ ਨੂੰ ਨਿਊਜੀਲੈਂਡ ਨਾਲ ਹੋਵੇਗਾ। ਭਾਰਤ ਨੂੰ ਗਰੁੱਪ-ਏ ‘ਚ ਬੰਗਲਾਦੇਸ਼, ਪਾਕਿਸਤਾਨ ਤੇ ਨਿਊਜੀਲੈਂਡ ਨਾਲ ਰੱਖਿਆ ਗਿਆ ਹੈ। ਟੂਰਨਾਮੈਂਟ ਦੇ 2 ਸੈਮੀਫਾਈਨਲ ਮੁਕਾਬਲੇ 4 ਤੇ 5 ਮਾਰਚ ਨੂੰ ਖੇਡੇ ਜਾਣਗੇ, ਜਦਕਿ ਫਾਈਨਲ ਮੁਕਾਬਲਾ 9 ਮਾਰਚ ਨੂੰ ਖੇਡਿਆ ਜਾਵੇਗਾ।

error: Content is protected !!