Skip to content

ਸਾਬਕਾ ਜਸਟਿਸ ਤਲਵੰਤ ਸਿੰਘ ਦਾ ਹੋਵੇਗਾ ਵਿਸ਼ੇਸ਼ ਲੈਕਚਰ

ਚੰਡੀਗੜ੍ਹ, 1 ਮਾਰਚ 2025 (ਫਤਿਹ ਪੰਜਾਬ ਬਿਊਰੋ) ਆਮ ਲੋਕਾਂ ਅੰਦਰ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਪੇਸ਼ੇਵਰਾਂ ਨੂੰ ਸਾਈਬਰ ਅਪਰਾਧ Cyber Crimes ਬਾਰੇ ਉੱਨਤ ਗਿਆਨ ਨਾਲ ਲੈਸ ਕਰਨ ਦੇ ਉਦੇਸ਼ ਨਾਲ, ਟਰੁੱਥ ਲੈਬਜ਼, ਨਸਦੀਪ ਫਾਊਂਡੇਸ਼ਨ ਅਤੇ ਪ੍ਰਾਊਡ ਲੀਗਲ ਵੱਲੋਂ 2 ਮਾਰਚ, 2025 ਨੂੰ ਲਾਅ ਭਵਨ ਹਾਲ, ਸੈਕਟਰ 37, ਚੰਡੀਗੜ੍ਹ ਵਿਖੇ ‘‘ਸਾਈਬਰ ਅਪਰਾਧ, ਜਾਂਚ ਅਤੇ ਕਾਨੂੰਨ’’ ਬਾਰੇ ਇੱਕ ਵਰਕਸ਼ਾਪ ਕਰਵਾਈ ਜਾ ਰਹੀ ਹੈ।

ਇਸ ਸਮਾਗਮ ਵਿੱਚ ਪ੍ਰਮੁੱਖ Cyber Security Experts ਸਾਈਬਰ ਸੁਰੱਖਿਆ ਮਾਹਰਾਂ, ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ, Law Professionals ਕਾਨੂੰਨੀ ਪੇਸ਼ੇਵਰਾਂ ਅਤੇ ਆਈ.ਟੀ. ਮਾਹਿਰਾਂ ਵੱਲੋਂ ਉੱਭਰ ਰਹੇ ਸਾਈਬਰ ਖਤਰਿਆਂ, ਜਾਂਚ ਤਕਨੀਕਾਂ ਅਤੇ ਸਾਈਬਰ ਅਪਰਾਧਾਂ ਨੂੰ ਕਾਬੂ ਕਰਨ ਲਈ ਵਿਕਸਤ ਹੋ ਰਹੇ ਕਾਨੂੰਨੀ ਢਾਂਚੇ ’ਤੇ ਚਰਚਾ ਕੀਤੀ ਜਾਵੇਗੀ।

ਇਹ ਵਰਕਸ਼ਾਪ ਸਾਈਬਰ ਅਪਰਾਧ ਦੇ ਮੁੱਖ ਪਹਿਲੂਆਂ ਨੂੰ ਕਵਰ ਕਰੇਗੀ ਜਿਸ ਵਿੱਚ Hacking ਹੈਕਿੰਗ, Phishing ਫਿਸ਼ਿੰਗ, Financial Frauds ਵਿੱਤੀ ਧੋਖਾਧੜੀ, ਪਛਾਣ ਦੀ ਚੋਰੀ ਅਤੇ Cyber Terrorism ਸਾਈਬਰ ਟੈਰਰਿਜ਼ਮ ਸ਼ਾਮਲ ਹਨ। ਜਾਂਚ ਤਕਨੀਕਾਂ ’ਤੇ ਸੈਸ਼ਨ ਡਿਜੀਟਲ ਫੋਰੈਂਸਿਕ, ਸਾਈਬਰ ਅਪਰਾਧੀ ਟਰੇਸਿੰਗ ਅਤੇ ਐਥੀਕਲ ਹੈਕਿੰਗ ਟੂਲਸ ਸਬੰਧੀ ਜਾਣਕਾਰੀ ’ਤੇ ਕੇਂਦ੍ਰਿਤ ਹੋਵੇਗਾ।

ਕਾਨੂੰਨੀ ਢਾਂਚੇ ਬਾਰੇ ਸੈਸ਼ਨ ਦੌਰਾਨ ਸੂਚਨਾ ਤਕਨਾਲੋਜੀ ਕਾਨੂੰਨ , ਬੀ.ਐਨ.ਐਸ. ਦੇ ਅਧੀਨ ਉਪਬੰਧਾਂ ਅਤੇ ਡੇਟਾ ਸੁਰੱਖਿਆ ਕਾਨੂੰਨਾਂ ਵਿੱਚ ਹਾਲ ਹੀ ਵਿੱਚ ਸੋਧਾਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਕੇਸ ਸਟੱਡੀਜ਼ ’ਤੇ ਪੇਸ਼ਕਾਰੀਆਂ ਦੌਰਾਨ ਸਾਈਬਰ ਖਤਰਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਉੱਚ-ਪ੍ਰੋਫਾਈਲ ਸਾਈਬਰ ਅਪਰਾਧ ਮਾਮਲਿਆਂ ਅਤੇ ਕਾਨੂੰਨ ਲਾਗੂ ਕਰਨ ਸਬੰਧੀ ਰਣਨੀਤੀਆਂ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ।

ਇਸ ਵਰਕਸ਼ਾਪ ਦੌਰਾਨ ਦਿੱਲੀ ਹਾਈ ਕੋਰਟ ਦੇ ਸਾਬਕਾ ਜਸਟਿਸ, ਜਸਟਿਸ ਤਲਵੰਤ ਸਿੰਘ ਸਮੇਤ ਉੱਘੇ ਬੁਲਾਰੇ ਡਿਜੀਟਲ ਸਬੂਤ, ਐਥੀਕਲ ਹੈਕਿੰਗ, ਅਤੇ ਸਾਈਬਰ ਖਤਰਿਆਂ ਨਾਲ ਨਜਿੱਠਣ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿਚਕਾਰ ਸਹਿਯੋਗ ਦੀ ਮਹੱਤਤਾ ’ਤੇ ਕੀਮਤੀ ਜਾਣਕਰੀ ਸਾਂਝੀ ਕਰਨਗੇ। ਇਸ ਤੋਂ ਇਲਾਵਾ ਵਰਕਸ਼ਾਪ ਵਿੱਚ ਅਸਲ-ਸੰਸਾਰ ਦੀਆਂ ਚੁਣੌਤੀਆਂ ਦਾ ਹੱਲ ਕਰਨ ਲਈ ਸਾਈਬਰ ਸੁਰੱਖਿਆ ਮਾਹਰਾਂ ਨਾਲ ਇੰਟਰਐਕਟਿਵ ਸੈਸ਼ਨ, ਲਾਈਵ ਪ੍ਰਦਰਸ਼ਨ ਅਤੇ ਪੈਨਲ ਚਰਚਾਵਾਂ ਵੀ ਹੋਣਗੀਆਂ।

ਉਕਤ ਐਨਜੀਓਜ ਦੀ ਇਸ ਪਹਿਲ ਦਾ ਉਦੇਸ਼ ਸਾਈਬਰ ਸੁਰੱਖਿਆ ਨੂੰ ਵਧਾਉਣ ਲਈ ਕਾਨੂੰਨ ਲਾਗੂ ਕਰਨ ਵਾਲਿਆਂ, ਕਾਨੂੰਨੀ ਪੇਸ਼ੇਵਰਾਂ ਅਤੇ ਸਾਈਬਰ ਸੁਰੱਖਿਆ ਮਾਹਰਾਂ ਵਿਚਕਾਰ ਪਾੜੇ ਨੂੰ ਪੂਰਨਾ ਹੈ। ਭਾਈਵਾਲਾਂ ਨੂੰ ਕੰਪਲੀਜ਼ਸਨ ਸਰਟੀਫਿਕੇਟ ਦਿੱਤੇ ਜਾਣਗੇ ਅਤੇ ਸਾਈਬਰ ਸੁਰੱਖਿਆ ਉਪਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਭਵਿੱਖ ਦੇ ਸਹਿਯੋਗੀ ਪ੍ਰੋਗਰਾਮਾਂ ’ਤੇ ਚਰਚਾ ਕੀਤੀ ਜਾਵੇਗੀ।

error: Content is protected !!