Skip to content

ਨਵੀਂ ਦਿੱਲੀ, 3 ਜੂਨ 2024 (ਫਤਿਹ ਪੰਜਾਬ) ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਲਈ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਚਾਰ ਜੂਨ ਨੂੰ ਸੁਣਵਾਈ ਕੀਤੀ ਜਾਵੇਗੀ। 

ਇਸ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ 21 ਮਈ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ ਜਿਸ ਤੋਂ ਬਾਅਦ ਸਿਸੋਦੀਆ ਨੇ ਸਰਵਉਚ ਅਦਾਲਤ ਦਾ ਰੁਖ ਕੀਤਾ ਹੈ। ਸਿਸੋਦੀਆ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮੁਕੱਦਮਿਆਂ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਨੂੰ ਚੁਣੌਤੀ ਦਿੱਤੀ ਹੈ। 

ਸੁਪਰੀਮ ਕੋਰਟ ਦੀ ਵੈੱਬਸਾਈਟ ਅਨੁਸਾਰ ਜਸਟਿਸ ਅਰਵਿੰਦ ਕੁਮਾਰ ਅਤੇ ਸੰਦੀਪ ਮਹਿਤਾ ਦਾ ਬੈਂਚ ਇਸ ਮਾਮਲੇ ’ਤੇ 4 ਜੂਨ ਨੂੰ ਸੁਣਵਾਈ ਕਰੇਗਾ।

error: Content is protected !!