Skip to content

ਫਰੀਦਕੋਟ, 4 ਜੂਨ, 2025 (ਫਤਿਹ ਪੰਜਾਬ ਬਿਊਰੋ) – ਭ੍ਰਿਸ਼ਟਾਚਾਰ ਦੇ ਖਿਲਾਫ ਵੱਡੀ ਕਾਰਵਾਈ ਕਰਦਿਆਂ, ਫਰੀਦਕੋਟ ਪੁਲਿਸ ਨੇ ਕ੍ਰਾਈਮ ਅਗੇਂਸਟ ਵੂਮੈਨ ਸੈੱਲ ਵਿੱਚ ਤੈਨਾਤ, ਰਾਜਪਾਲ ਸਿੰਘ, ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਅਧਿਕਾਰੀ ‘ਤੇ ਆਪਣੇ ਖਿਲਾਫ ਦਰਜ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਖਾਰਜ ਕਰਵਾਉਣ ਲਈ ਰਿਸ਼ਵਤ ਦੇਣ ਦਾ ਦੋਸ਼ ਲੱਗਾ ਹੈ। 

ਪੁਲਿਸ ਦੇ ਸੂਤਰਾਂ ਅਨੁਸਾਰ ਇਸ DSP ਨੇ ਆਪਣੇ ਖਿਲਾਫ ਭ੍ਰਿਸ਼ਟਾਚਾਰ ਸਬੰਧੀ ਦਾਇਰ ਇੱਕ ਸ਼ਿਕਾਇਤ ਨੂੰ ਰੱਦ ਕਰਵਾਉਣ ਲਈ SSP ਦਫਤਰ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ 1 ਲੱਖ ਰੁਪਏ ਦੀ ਰਿਸ਼ਵਤ ਦੇਣ ਅਤੇ ਉੱਚ ਅਧਿਕਾਰੀਆਂ ਨੂੰ ਪ੍ਰਭਾਵਿਤ ਕਰਕੇ ਮਾਮਲੇ ਨੂੰ ਖਤਮ ਕਰਵਾਉਣ ਦੀ ਕੋਸ਼ਿਸ਼ ਕੀਤੀ।  

ਇਸ ਮਾਮਲੇ ਉੱਪਰ ਤੁਰੰਤ ਕਾਰਵਾਈ ਕਰਦਿਆਂ ਫਰੀਦਕੋਟ ਜਿਲ੍ਹਾ ਪੁਲਿਸ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਉਕਤDSP ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਨੇ ਇਸ ਅਧਿਕਾਰੀ ਖਿਲਾਫ ਵਿਭਾਗੀ ਕਾਰਵਾਈ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਇਸ ਮੁਕੱਦਮੇ ਦੇ ਹੋਰ ਤਫ਼ਤੀਸ਼ ਜਾਰੀ ਹੈ।

ਇਹ ਗ੍ਰਿਫਤਾਰੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦਰਸਾਉਂਦੀ ਹੈ ਅਤੇ ਅਣ-ਉਚਿਤ ਕਾਰਵਾਈਆਂ ਵਿੱਚ ਸ਼ਾਮਲ ਅਧਿਕਾਰੀਆਂ ਲਈ ਇੱਕ ਸਖ਼ਤ ਸੰਦੇਸ਼ ਹੈ।

error: Content is protected !!