Skip to content

ਚੰਡੀਗੜ੍ਹ, 20 ਮਈ 2024 (ਫਤਿਹ ਪੰਜਾਬ) ਉੱਤਰੀ ਭਾਰਤ ਸਮੇਤ ਹਰਿਆਣਾ ‘ਚ ਸਖ਼ਤ ਗਰਮੀ ਦੇ ਮੱਦੇਨਜ਼ਰ ਰਾਜ ਸਰਕਾਰ ਨੇ 10 ਜ਼ਿਲ੍ਹਿਆਂ ਦੇ ਸਕੂਲਾਂ ‘ਚ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ।
ਵਧਦੀ ਗਰਮੀ ਦੇ ਮੱਦੇਨਜ਼ਰ ਹਰਿਆਣਾ ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਜਾਰੀ ਕਰਕੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਅੱਤ ਦੀ ਗਰਮੀ ਕਾਰਨ ਸਕੂਲ ਬੰਦ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ।
ਜਾਰੀ ਹੁਕਮਾਂ ਅਨੁਸਾਰ ਕਰਨਾਲ, ਕੈਥਲ ਅਤੇ ਰੇਵਾੜੀ ਵਿੱਚ 5ਵੀਂ ਜਮਾਤ ਤੱਕ, ਹਿਸਾਰ, ਕੁਰੂਕਸ਼ੇਤਰ, ਸਿਰਸਾ, ਜੀਂਦ, ਸੋਨੀਪਤ ਅਤੇ ਨੂਹ ਵਿੱਚ ਅੱਠਵੀਂ ਜਮਾਤ ਤੱਕ ਅਤੇ ਚਰਖੀ ਦਾਦਰੀ ਵਿੱਚ 24 ਮਈ ਤੱਕ ਸਾਰੇ ਸਕੂਲ ਬੰਦ ਰਹਿਣਗੇ।

error: Content is protected !!