ਰੂਪਨਗਰ 29 ਮ2024 (ਫਤਿਹ ਪੰਜਾਬ) ਜਗਦੀਸ਼ ਸਿੰਘ ਉਰਫ਼ ਭੋਲਾ ਡਰੱਗ ਤਸਕਰੀ ਮਾਮਲੇ ਦੀ ਜਾਂਚ ਵਿੱਚ enforcement directorate ਈਡੀ ਨੇ ਰੂਪਨਗਰ ਜ਼ਿਲੇ ਵਿੱਚ ਕਈ ਮਾਈਨਿੰਗ ਸਾਈਟਾਂ ‘ਤੇ ਛਾਪੇਮਾਰੀ ਕੀਤੀ। ਸੂਤਰਾਂ ਨੇ ਦੱਸਿਆ ਕਿ ਭੋਲਾ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਤਸਕਰ ਪਹਿਲਵਾਨ ਭੋਲੇ ਦੀ ਪਹਿਲਾਂ ਜ਼ਬਤ ਕੀਤੀ ਗਈ ਜ਼ਮੀਨ ‘ਤੇ ਗੈਰ-ਕਾਨੂੰਨੀ ਮਾਈਨਿੰਗ ਹੋਣ ਦਾ ਪਤਾ ਲੱਗਣ ਤੋਂ ਬਾਅਦ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 13 ਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ।

ਈਡੀ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਅੰਦਰ ਜ਼ਬਤ ਕੀਤੀ ਉਸ ਜ਼ਮੀਨ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਭੋਲਾ ਡਰੱਗ ਕੇਸ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਦੇ ਅਹਿਮ ਪੜਾਅ ਵਿੱਚ ਹੈ।

ਇਸ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੇ ਕੁਝ ਮੁਲਜ਼ਮਾਂ ਵਿੱਚ ਨਸੀਬ ਚੰਦ ਅਤੇ ਸ੍ਰੀ ਰਾਮ ਕਰੱਸ਼ਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਹੁਣ ਤੱਕ ਕਰੀਬ ਸਾਢੇ 3 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਜਾ ਚੁੱਕੀ ਹੈ। ਡਰੱਗਜ਼ ਮਨੀ ਲਾਂਡਰਿੰਗ ਦਾ ਇਹ ਮੁਕੱਦਮਾ ਕਰੋੜਾਂ ਰੁਪਏ ਦੇ ਸਿੰਥੈਟਿਕ ਨਸ਼ੀਲੇ ਪਦਾਰਥਾਂ ਦੇ ਰੈਕੇਟ ਨਾਲ ਸਬੰਧਤ ਹੈ, ਜਿਸ ਦਾ 2013-14 ਦੌਰਾਨ ਪੰਜਾਬ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ ਸੀ।

ਈਡੀ ਨੇ ਅੱਗੋਂ ਇਹ ਕੇਸ ਪੰਜਾਬ ਪੁਲਿਸ ਵੱਲੋਂ ਦਰਜ ਐਫਆਈਆਰ ਦੇ ਆਧਾਰ ‘ਤੇ ਦਰਜ ਕੀਤਾ ਸੀ। ਹੁਣ ਇਹ ਕੇਸ ਮਨੀ ਲਾਂਡਰਿੰਗ ਰੋਕਥਾਮ (ਪੀਐਮਐਲਏ) ਅਦਾਲਤ ਵਿੱਚ ਚੱਲ ਰਿਹਾ ਸੀ। ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਜ਼ਮੀਨ ਨਸ਼ੇ ਦੇ ਪੈਸੇ ਨਾਲ ਖਰੀਦੀ ਗਈ ਸੀ। ਬਾਅਦ ਵਿੱਚ ਈਡੀ ਨੇ ਇਸ ਨੂੰ ਜ਼ਬਤ ਕਰ ਲਿਆ। ਇਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਈਡੀ ਵੱਲੋਂ ਜ਼ਬਤ ਕੀਤੀ ਜ਼ਮੀਨ ‘ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

ਨਾਜਾਇਜ਼ ਮਾਈਨਿੰਗ ਬਾਰੇ ਚੋਣ ਕਮਿਸ਼ਨ ਨੂੰ ਕਰਾਂਗਾ ਸ਼ਿਕਾਇਤ – ਪ੍ਰਗਟ ਸਿੰਘ

ਜਲੰਧਰ ਤੋਂ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਪ੍ਰਗਟ ਸਿੰਘ ਹਾਕੀ ਉਲੰਪੀਅਨ ਨੇ ਕਿਹਾ ਹੈ ਕਿ ਜੇਕਰ ਸਰਕਾਰ ਅਤੇ ਜ਼ਿਲਾ ਅਧਿਕਾਰੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਕਾਰਵਾਈ ਨਹੀਂ ਕਰਦੇ ਤਾਂ ਉਹਚੋਣ ਕਮਿਸ਼ਨ ਨੂੰ ਰੂਪਨਗਰ ਵਿੱਚ ਹੋ ਰਹੀ ਇਸ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਕਰਨ ਲਈ ਆਖਣਗੇ। ਪਰਗਟ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਦੀ ਤਰਫੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਮੈਂ ਵਿਧਾਨ ਸਭਾ ਵਿੱਚ ਵੀ ਇਹ ਮੁੱਦਾ ਉਠਾਇਆ ਸੀ ਪਰ ਸਰਕਾਰ ਨੇ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਭਗਵੰਤ ਮਾਨ ਨੂੰ ਗੰਭੀਰ ਹੋਣਾ ਚਾਹੀਦਾ ਹੈ। ਜੇਕਰ ਉਨ੍ਹਾਂ ਨੇ ਧਿਆਨ ਨਾ ਦਿੱਤਾ ਤਾਂ ਜਨਤਾ ਉਨ੍ਹਾਂ ਨੂੰ ਵੀ ਭਜਾ ਦੇਵੇਗੀ।

Skip to content