स्कैमਨਵੀਂ ਦਿੱਲੀ 3 ਜੂਨ 2024 (ਫਤਿਹ ਪੰਜਾਬ) ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ Bharat Rashtra Samiti ਬੀਆਰਐਸ ਆਗੂ ਕੇ ਕਵਿਤਾ ਖਿਲਾਫ ਇੱਥੇ ਇੱਕ ਅਦਾਲਤ ਵਿੱਚ ਦਾਇਰ ਆਪਣੀ ਪੂਰਕ ਚਾਰਜਸ਼ੀਟ ਵਿੱਚ ਦੋਸ਼ ਲਗਾਇਆ ਹੈ ਕਿ Delhi Excise Embezzlement ਦਿੱਲੀ ਆਬਕਾਰੀ ਘੁਟਾਲੇ ਵਿੱਚ 1,100 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਕੀਤੀ ਗਈ ਸੀ। 

ਈਡੀ ਅਨੁਸਾਰ 1,100 ਕਰੋੜ ਰੁਪਏ ਵਿੱਚੋਂ ਕਵਿਤਾ 292.8 ਕਰੋੜ ਰੁਪਏ ਦੇ ਕਾਲੇ ਧਨ ਦੀ ਕਮਾਈ ਵਿੱਚ ਸ਼ਾਮਲ ਸੀ। ਇਹ ਦੋਸ਼ ਈਡੀ ਦੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਲਗਾਏ ਗਏ ਹਨ। ਅਦਾਲਤ ਨੇ ਅੱਜ ਕਵਿਤਾ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਸੀ।

ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਈਡੀ ਮਾਮਲੇ ਵਿੱਚ ਬੀਆਰਐਸ ਆਗੂ ਕੇ. ਕਵਿਤਾ ਦੀਆਂ ਔਕੜਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਤਾਜ਼ਾ ਮਾਮਲੇ ‘ਚ ਸੋਮਵਾਰ ਨੂੰ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਬੀਆਰਐਸ ਨੇਤਾ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ ਕੇ. ਕਵਿਤਾ ਨੂੰ 3 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਜਿਕਰਯੋਗ ਹੈ ਕਿ ਕਵਿਤਾ ਨੂੰ 15 ਮਾਰਚ ਨੂੰ ਈਡੀ ਨੇ ਅਤੇ ਸੀਬੀਆਈ ਨੇ ਆਬਕਾਰੀ ਨੀਤੀ ਘਪਲੇ ਵਿੱਚ 11 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਸੀ, ਜਦੋਂ ਉਹ ਈਡੀ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸੀ।

ਜ਼ਿਕਰਯੋਗ ਹੈ ਕਿ ਅਦਾਲਤ ਨੇ ਬੀਆਰਐਸ ਆਗੂ ਖ਼ਿਲਾਫ਼ ਕੇਸ ਵਿੱਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ 29 ਮਈ ਨੂੰ ਇਹ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ 6 ਮਈ ਨੂੰ ਅਦਾਲਤ ਨੇ ਈਡੀ ਵੱਲੋਂ ਦਰਜ ਕੇਸ ਵਿੱਚ ਬੀਆਰਐਸ ਆਗੂ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਜਾਂਚ ਏਜੰਸੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਜੇਕਰ ਕਵਿਤਾ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ।

Skip to content