ਅੰਮ੍ਰਿਤਸਰ 28 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਨਗਰ ਨਿਗਮ ਦੇ ਨਵੇਂ ਚੁਣੇ ਗਏ ਅਣਪਛਾਤੇ ਕੌਂਸਲਰਾਂ ਵਿਰੁੱਧ ਨਗਰ ਨਿਗਮ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਥਾਣਾ ਮਜੀਠਾ ਰੋਡ ਵਿਖੇ FIR ਦਰਜ ਕੀਤੀ ਗਈ ਹੈ। ਉਨਾਂ ਉਪਰ ਦੋਸ਼ ਲਗਾਇਆ ਗਿਆ ਹੈ ਕਿ ਮੇਅਰ ਚੋਣਾਂ ਦੌਰਾਨ ਉਨਾ ਨੇ CCTV ਕੈਮਰਿਆਂ ਦੀ ਭੰਨਤੋੜ ਕੀਤੀ ਸੀ।
ਸ਼ਿਕਾਇਤ ਅਨੁਸਾਰ ਸੋਮਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ਵਿੱਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੌਰਾਨ ਹੰਗਾਮਾ ਕੀਤਾ ਗਿਆ। ਕੁਝ ਅਣਪਛਾਤੇ ਵਿਅਕਤੀਆਂ ਨੇ ਆਡੀਟੋਰੀਅਮ ਵਿੱਚ ਲੱਗੇ ਕੈਮਰੇ ਤੋੜ ਦਿੱਤੇ ਅਤੇ ਕਰਮਚਾਰੀਆਂ ਨਾਲ ਧੱਕਾ-ਮੁੱਕੀ ਕੀਤੀ।
ਉਧਰ ਅੱਜ ਕਾਂਗਰਸ ਦੀ ਸੂਬਾ ਇਕਾਈ ਨੇ ਭੰਡਾਰੀ ਪੁਲ ‘ਤੇ ਪਹੁੰਚ ਕੇ ਆਮ ਆਦਮੀ ਪਾਰਟੀ ਵਿਰੁੱਧ ਪ੍ਰਦਰਸ਼ਨ ਕੀਤਾ। ਕਾਂਗਰਸ ਦਾ ਦੋਸ਼ ਹੈ ਕਿ ਉਨ੍ਹਾਂ ਕੋਲ ਬਹੁਮਤ ਸੀ ਪਰ ਫਿਰ ਵੀ ਉਨ੍ਹਾਂ ਨੂੰ ਧਾਂਦਲੀ ਰਾਹੀਂ ਮੇਅਰ ਨਹੀਂ ਬਣਨ ਦਿੱਤਾ ਗਿਆ।